Saturday, October 10, 2026
Home Latest ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ 4 ਧੀਆਂ ਦੇ ਪਿਉ ਨੇ ਕੀਤੀ...

ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ 4 ਧੀਆਂ ਦੇ ਪਿਉ ਨੇ ਕੀਤੀ ਖੁਦਕੁਸ਼ੀ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਦੇ ਪਿੰਡ ਬਕੈਣਵਾਲਾ ਨੇੜੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਉਸ ਦੀਆਂ ਚਾਰ ਧੀਆਂ ਤੇ ਇੱਕ ਪੁੱਤਰ ਸੀ ਤੇ ਉਹ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ। ਪਿਛਲੇ ਕੁੱਝ ਸਮੇਂ ਤੋਂ ਘਰ ਦੀ ਆਰਥਕ ਹਾਲਤ ਖਰਾਬ ਹੋਣ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ।

Advertisements

ਇਸ ਕਾਰਨ ਬੀਤੀ ਰਾਤ ਉਸਨੇ ਪਿੰਡ ਬਕੈਣਵਾਲਾ ਨੇੜੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ, ਅਨੀਸ਼ ਨਰੂਲਾ ਬਿੱਟੂ ਅਪਣੀ ਟੀਮ ਸਮੇਤ ਮੌਕੇ ਤੇ ਪਹੁੰਚ ਗਏ। ਜੀਆਰਪੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ।

LEAVE A REPLY

Please enter your comment!
Please enter your name here