ਸੁਨੀਤਾ ਕੇਜਰੀਵਾਲ ਨੇ ਪਤੀ ਦੇ ਸਮਰਥਨ ’ਚ ਵਟਸਐਪ ਮੁਹਿੰਮ ਕੀਤੀ ਸ਼ੁਰੂ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿਚ ਹਨ। ਇਸ ਦੋਰਾਨ ਸੁਨੀਤਾ ਕੇਜਰੀਵਾਲ ਨੇ ‘ਕੇਜਰੀਵਾਲ ਕੋ ਆਸ਼ੀਰਵਾਦ’ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਅਦਾਲਤ ਨੇ ਆਪਣੇ ਆਦੇਸ਼ ਵਿਚ ਸੁਨੀਤਾ ਕੇਜਰੀਵਾਲ ਨੂੰ ਆਪਣੇ ਪਤੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।

Advertisements

ਸੁਨੀਤਾ ਕੇਜਰੀਵਾਲ ਨੇ ਆਪਣਾ ਵਟਸਐਪ ਨੰਬਰ ਜਾਰੀ ਕਰਕੇ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਸੁਨੀਤਾ ਕੇਜਰੀਵਾਲ ਨੇ ਕਿਹਾ, ਉਹ 30 ਸਾਲਾਂ ਤੋਂ ਉਨ੍ਹਾਂ ਦੇ ਨਾਲ ਹੈ, ਉਨ੍ਹਾਂ ਨੇ ਹਮੇਸ਼ਾ ਭ੍ਰਿਸ਼ਟ ਅਤੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਕੀ ਤੁਸੀਂ ਇਸ ਲੜਾਈ ਵਿੱਚ ਆਪਣੇ ਭਰਾ, ਆਪਣੇ ਪੁੱਤਰ ਦਾ ਸਾਥ ਨਹੀਂ ਦਿਓਗੇ?’’ ਸੁਨੀਤਾ ਨੇ ਵਟਸਐਪ ਨੰਬਰ (8297324624) ਵੀ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here