ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਅੰਤਰ ਆਪ ਦੇ ਪੱਖ ਵਿੱਚ 13-0 ਹੋਵੇਗਾ: ਸਾਹੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ।  ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਵਿਸ਼ਵਾਸਘਾਤੀ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਨੇ ਦੋਵਾਂ ਨੂੰ ਵਿਸ਼ਵਾਸ਼ ਘਾਤੀ ਦੱਸਿਆ ਹੈ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ਆਪ ਦੀਆਂ ਟਿਕਟਾਂ ਤੇ ਚੋਣ ਮੈਦਾਨ ਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗ਼ਾਮੀ ਚੋਣਾਂ ਚ ਲੋਕ ਮੋੜਵਾਂ ਜਵਾਬ ਦੇਣਗੇ। ਸਾਹੀ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੈ ਸਿੰਘ ਵਰਗੇ ਆਪ ਆਗੂਆਂ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

Advertisements

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਫ਼ਲਤਾ ਤੇ ਇਸ ਦੇ ਲੋਕ ਪੱਖੀ ਸਟੈਂਡ ਤੋਂ ਡਰੀ ਕੇਂਦਰ ਸਰਕਾਰ ਅਜਿਹੀਆਂ ਸਾਜ਼ਿਸ਼ਾਂ ਘੜ ਰਹੀ ਹੈ।ਸਾਹੀ ਨੇ ਕਿਹਾ ਕਿ ਇਹ ਲੋਕ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਤਾਂ ਕਰ ਸਕਦੇ ਹਨ ਪਰ ਉਨ੍ਹਾਂ ਦੀ ਵਿਚਾਰਧਾਰਾ ਤੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਪਿਆਰ ਨੂੰ ਖ਼ਤਮ ਨਹੀਂ ਕਰ ਸਕਦੇ।ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਆਪ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗਾਮੀ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਉਤੇ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ।

ਸਾਹੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਅੰਤਰ ਆਪ ਦੇ ਪੱਖ ਵਿੱਚ 13-0 ਹੋਵੇਗਾ ਅਤੇ ਦੂਜੀਆਂ ਪਾਰਟੀਆਂ ਦਾ ਖ਼ਾਤਾ ਤੱਕ ਨਹੀਂ ਖੁੱਲ੍ਹੇਗਾ।ਉਨ੍ਹਾਂ ਕਿਹਾ ਕਿ ਇਹ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਲਾਕੇ ਦੇ ਪੁੱਤਰ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ।

LEAVE A REPLY

Please enter your comment!
Please enter your name here