ਲੋਕ ਸਭਾ ਚੋਣਾਂ 2024 ਸਬੰਧੀ ਲਗਾਏ ਅੰਤਰ ਰਾਜੀ ਨਾਕਿਆਂ ਦੀ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਕੀਤੀ ਅਚਨਚੇਤ ਚੈਕਿੰਗ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ। ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ ਹਨ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਵਲੋਂ ਸੰਯੁਕਤ ਰੂਪ ਵਿੱਚ ਇਨ੍ਹਾਂ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਾਕਿਆਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਣ ਵਾਲੀਆਂ ਚੋਣਾਂ 2024 ਨੂੰ ਨਿਰਪੱਖਤਾ ਅਤੇ ਅਮਨ ਸ਼ਾਂਤੀ ਨਾਲ ਮੁਕੰਮਲ ਕਰਵਾਉਣ ਲਈ ਹਰ ਪੱਧਰ ਉੱਤੇ ਸੁਰੱਖਿਆ ਪ੍ਰਬੰਧਾ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਨਿਰੰਤਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਬੰਧਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਕੀਤਾ ਜਾ ਸਕੇ।

Advertisements

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਘਨੌਲੀ ਤੋਂ ਨਾਲਾਗੜ੍ਹ ਰੋਡ ਤੇ ਲਗਾਏ ਗਏ ਪੁਲੀਸ ਚੈੱਕ ਪੋਸਟ, ਕੀਰਤਪੁਰ ਸਾਹਿਬ ਤੋਂ ਬਿਲਾਸਪੁਰ ਰੋਡ, ਭਰਤਗੜ੍ਹ ਤੋਂ ਪੰਜਾਰਾ ਰੋਡ ਅਤੇ ਭਰਤਗੜ੍ਹ ਤੋਂ ਦਬੇਟਾ ਰੋਡ ਦਾ ਨਿਰੀਖਣ ਕੀਤਾ ਗਿਆ ਜਿੱਥੇ ਜਲਦ ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਸੂਬੇ ਵਿੱਚ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਹਰ ਵਾਹਨ ਦੀ ਚੈਕਿੰਗ ਵੀ ਕੀਤੀ ਜਾਵੇਗੀ ਜਿਸ ਦੇ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੀ ਵੋਟਰ ਵੱਲੋਂ ਲੋਕ ਸਭਾ ਚੋਣਾਂ ਸੰਬੰਧੀ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 18001803469 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here