Tuesday, October 20, 2026
Home Latest ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਟਰੈਕਟਰ-ਟਰਾਲੀ ਨੇ ਮਾਰੀ ਟੱਕਰ, ਮੌ-ਤ

ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਟਰੈਕਟਰ-ਟਰਾਲੀ ਨੇ ਮਾਰੀ ਟੱਕਰ, ਮੌ-ਤ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਪਿੰਡ ਦੁਲੱਦੀ ਨੇੜੇ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇੱਕਲੌਤੇ ਪੁੱਤ ਦੀ ਮੌ-ਤ ਹੋਣ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਬਿੱਟੂ ਤੇ ਉਸਦਾ ਇੱਕ ਦੋਸਤ ਦੋਵੇ ਜਾਣੇ ਮੋਟਸਾਈਕਲ ਤੇ ਸਵਾਰ ਹੋ ਕੇ ਚਾਹ ਪੱਤੀ ਲੈਣ ਗਏ ਸਨ ਤੇ ਜਦੋ ਉਹ ਥੋੜੀ ਦੂਰੀ ਤੇ ਪੁੱੱਜੇ ਤਾਂ ਟਰੈਕਟਰ ਟਰਾਲੀ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।

Advertisements

ਹਾਦਸੇ ਦੌਰਾਨ ਬਿੱਟੂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਬਿੱਟੂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here