ਕਪੂਰਥਲਾ ਵਿੱਚ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਸ਼ਹਿਰੀਆਂ ਇਲਾਕੇ ਵਿੱਚ ਇੱਕ ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਮੁਹੱਲਾ ਸ਼ਹਿਰੀਆਂ ਵਿੱਚ ਘਰ ਦੇ ਪਿੱਛੇ ਕਬਾੜ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ਨੂੰ ਦੇਖ ਕੇ ਗੋਦਾਮ ਦੇ ਮਾਲਕ ਗੌਰਵ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤੇ ਜਿਸਤੋਂ ਬਾਅਦ ਅੱਗ ਤੇ ਕਾਬੂ ਪਾਉਣ ਤੇ 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

Advertisements

ਅੱਗ ਤੇ ਕਾਬੂ ਪਾਉਣ ਤੇ ਕਰੀਬ 2 ਘੰਟੇ ਲੱਗ ਗਏ।ਜਾਣਕਾਰੀ ਦਿੰਦੇ ਗੋਦਾਮ ਦੇ ਮਾਲ ਨੇ ਦੱਸਿਆ ਕਿ ਉਸਦਾ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਅੱਗ ਦੇ ਕਾਰਨਾਂ ਦਾ ਅਜੇ ਕੁੱਝ ਪਤਾ ਨਹੀਂ ਲੱਗ ਸਕਿਆਂ ਹੈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

LEAVE A REPLY

Please enter your comment!
Please enter your name here