Sunday, October 11, 2026
Home Chandigarh 2 ਅਪ੍ਰੈਲ ਨੂੰ ਪੰਜਾਬ ਵਿੱਚ ਦੋ ਹੋੋਰ ਟੋਲ ਪਲਾਜ਼ੇ ਹੋਣਗੇ ਬੰਦ: ਸੀਐਮ...

2 ਅਪ੍ਰੈਲ ਨੂੰ ਪੰਜਾਬ ਵਿੱਚ ਦੋ ਹੋੋਰ ਟੋਲ ਪਲਾਜ਼ੇ ਹੋਣਗੇ ਬੰਦ: ਸੀਐਮ ਮਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੁੱਲਾਂਪੁਰ ਤੇ ਮਹਿਲ ਕਲਾਂ ਵਿੱਚ ਇੱਕੋ ਕੰਪਨੀ ਦੇ ਦੋ ਟੋਲ ਬੰਦ ਕੀਤੇ ਜਾਣਗੇ। ਕੰਪਨੀ ਨੇ ਕੋਰੋਨਾ ਕਾਲ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸਨੂੰ ਪੰਜਾਬ ਸਰਕਾਰ ਨੇ ਖਾਰਜ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਦੋਵੇਂ ਟੋਲ 2 ਅਪ੍ਰੈਲ ਨੂੰ ਬੰਦ ਕੀਤੇ ਜਾਣਗੇ।

Advertisements

ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਿਆਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਸਰਕਾਰ ਨੇ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰਸਤੇ ਵਿੱਚ ਆਉਣ ਵਾਲੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਕਿਉਂਕਿ ਅਪ੍ਰੈਲ ਤੋਂ ਨਵੀਆਂ ਟੋਲ ਦਰਾਂ ਵੀ ਲਾਗੂ ਹੋਣ ਜਾ ਰਹੀਆਂ ਸਨ।

LEAVE A REPLY

Please enter your comment!
Please enter your name here