ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨੀਉ ਨੇ ਕੀਤਾ 10ਵੇਂ ਖੂਨਦਾਨ ਕੈਂਪ ਦਾ ਆਯੋਜਨ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ। ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨੀਉ ਵਲੋਂ 10ਵਾਂ ਖੂਨਦਾਨ ਕੈਂਪ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਸਾਹਿਬ ਵਿਖੇ ਆਯੋਜਨ ਕੀਤਾ ਗਿਆ । ਖੂਨਦਾਨ ਕੈਂਪ ਦਾ ਉਦਘਾਟਨ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਵਲੋਂ ਕੀਤਾ ਗਿਆ। ਅਲਫ਼ਾ ਬਲੱਡ ਸੈਂਟਰ ਡਾਕਟਰ ਸੁਰਜੀਤ ਸਿੰਘ ਹਸਪਤਾਲ ਰੂਪਨਗਰ ਦੀ ਟੀਮ ਕੈਂਪ ਲਈ ਵਿਸ਼ੇਸ਼ ਤੌਰ ਤੇ ਪੁੱਜੀ । ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ । ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ ।ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ ।

Advertisements

ਇਸ ਖੂਨਦਾਨ ਕੈਂਪ ਵਿੱਚ ਸਰਦਾਰ ਬਘੇਲ ਸਿੰਘ ਐਮ.ਡੀ.ਆਰ ਪੀ ਬੀ ਗਰੁੱਪ ਅਤੇ ਰੋਟਰੀ ਕਲੱਬ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਜਰਨੈਲ ਸਿੰਘ, ਰੋਟਰੀ ਪ੍ਰਧਾਨ ਅਜਮੇਰ ਸਿੰਘ, ਜਸਵਿੰਦਰ ਸਿੰਘ ਬਾਲਾ, ਮਨਜੀਤ ਸਿੰਘ, ਐਮ ਸੀ ਸਰਬਜੀਤ ਸਿੰਘ,ਰੁਪਿੰਦਰ ਸਿੰਘ ਉਬਰਾਏ, ਕਲੱਬ ਪ੍ਧਾਨ ਗੁਰਪ੍ਰੀਤ ਸਿੰਘ ਭਾਉਵਾਲ, ਨਿਰੰਜਨ ਸਿੰਘ, ਜਸਵੀਰ ਸਿੰਘ, ਅਮਨਪ੍ਰੀਤ ਸਿੰਘ ਜੇ ਈ,ਪਰਮਜੀਤ ਸਿੰਘ,ਸਰਬਜੀਤ ਸਿੰਘ, ਬਲਪ੍ਰੀਤ ਸਿੰਘ, ਮੈਂਬਰ ਹਾਜ਼ਰ ਸਨ

LEAVE A REPLY

Please enter your comment!
Please enter your name here