ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 32 ਰੁਪਏ ਦੀ ਕਟੌਤੀ

ਦਿੱਲੀ (ਦ ਸਟੈਲਰ ਨਿਊਜ਼)। ਦੇਸ਼ ਭਰ ਵਿੱਚ ਅੱਜ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ। ਸਾਲ ਦੇ ਸ਼ੁਰੂ ਹੁੰਦੇ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 32 ਰੁਪਏ ਦੀ ਕਟੌਤੀ ਕੀਤੀ ਗਈ ਹੈ। ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 32 ਰੁਪਏ ਘਟਾ ਦਿਤੀ ਹੈ। ਦਿੱਲੀ ਵਿੱਚ ਕੀਮਤ ਹੁਣ 30.50 ਰੁਪਏ ਘੱਟ ਕੇ 1764.50 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਸਿਲੰਡਰ ਹੁਣ 32 ਰੁਪਏ ਘੱਟ ਕੇ 1879 ਰੁਪਏ ਹੋ ਗਈ ਹੈ।

Advertisements

ਮੁੰਬਈ ਵਿੱਚ ਸਿਲੰਡਰ ਦੀ ਕੀਮਤ 1749 ਰੁਪਏ ਤੋਂ 31.50 ਰੁਪਏ ਘੱਟ ਕੇ 1717.50 ਰੁਪਏ ਹੋ ਗਈ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀ ਕੀਤਾ ਗਿਆ ਹੈ। ਇਹ ਦਿੱਲੀ ਵਿਚ 803 ਰੁਪਏ, ਕੋਲਕਾਤਾ ਵਿਚ 829 ਰੁਪਏ, ਮੁੰਬਈ ਵਿਚ 802.50 ਰੁਪਏ ਅਤੇ ਚੇਨਈ ਵਿਚ 818.50 ਰੁਪਏ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, 5 ਕਿਲੋ ਦੇ ਸਿਲੰਡਰ ਦੀ ਕੀਮਤ 7.50 ਰੁਪਏ ਘਟਾਈ ਗਈ ਹੈ।

LEAVE A REPLY

Please enter your comment!
Please enter your name here