ਸ਼੍ਰੀ ਆਨੰਦਪੁਰ ਸਾਹਿਬ ਸੰਗਤ ਲੈ ਕੇ ਜਾ ਰਹੇ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ

ਜੰਡਿਆਲਾ (ਦ ਸਟੈਲਰ ਨਿਊਜ਼)। ਜੰਡਿਆਲਾ ਦੇ ਪਿੰਡ ਬੰਡਾਲਾ ਦੇ ਨਜਦੀਕ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦਉਕੇ ਦਾ ਨੌਜ਼ਵਾਨ ਜਸਬੀਰ ਟਰੈਕਟਰ ਤੇ ਸੰਗਤ ਨੂੰ ਸ਼੍ਰੀ ਆਨੰਦਪੁਰ ਸਾਹਿਬ ਲੈ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜ਼ਵਾਨਾਂ ਨੇ ਉਸਦੇ ਗੋਲੀਆਂ ਮਾਰ ਦਿੱਤੀਆ ਤੇ ਉਹ ਗੰਭੀਰ ਜ਼ਖਮੀ ਹੋ ਗਿਆ।

Advertisements

ਉਸਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਤਹਿਤ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here