Wednesday, October 28, 2026
Home Latest ਜਯੋਤੀ ਥਰੈਡਜ਼ ਸਮਾਣਾ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਦਾ ਇੱਕ...

ਜਯੋਤੀ ਥਰੈਡਜ਼ ਸਮਾਣਾ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਦਾ ਇੱਕ ਹੋਰ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਪਟਿਆਲਾ (ਦ ਸਟੈਲਰ ਨਿਊਜ਼)। ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਵੀ ਜਯੋਤੀ ਥਰੈਡਜ਼ ਨੇ 5 ਲੱਖ ਰੁਪਏ ਪਿਛਲੇ ਦਿਨੀਂ ਹੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਸੌ਼ਕਤ ਅਹਿਮਦ ਪਰੇ ਨੇ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਅਤੇ ਰਾਹੁਲ ਗੁਪਤਾ ਅਤੇ ਹੋਰ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here