ਮੋਦੀ ਸਰਕਾਰ ਨੇ ਗਰੀਬਾਂ ਨੂੰ ਪੱਕੇ ਮਕਾਨ,ਪਖਾਨੇ, ਉੱਜਵਲਾ ਗੈਸ ਅਤੇ ਨੱਲ ਤੋਂ ਜਲ ਉਪਲਬਧ ਕਰਵਾਇਆ-ਖੋਜੇਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ  ਮੜੀਆ । ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਵਿਰਾਸਤੀ ਸ਼ਹਿਰ ਵਿੱਚ ਬੈਕ ਟੂ ਬੈਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਸੋਮਵਾਰ ਨੂੰ ਹਲਕਾ ਭੁਲੱਥ ਵਿੱਚ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ,ਜਿਸ ਵਿੱਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਗੱਲ ਵੀ ਆਖੀ ਗਈ।ਨਾਲ ਹੀ ਭਾਰਤੀ ਜਨਤਾ ਪਾਰਟੀ ਚਲੋ ਗਾਓਂ ਕਿ ਓਰ ਪ੍ਰੋਗਰਾਮ ਚਲਾ ਕੇ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗੀ।ਜਿਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਚਲਾਇਆ ਜਾ ਰਹੀਆਂ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੋਟਾਂ ਵਿੱਚ ਤਬਦੀਲ ਕੀਤਾ ਜਾ ਸਕੇ।ਇਸ ਮੀਟਿੰਗ ਵਿੱਚ ਸਾਬਕਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਇਸ ਮੌਕੇ ਰਮੇਸ਼ ਸ਼ਰਮਾ ਨੂੰ ਹਲਕਾ ਭੁਲੱਥ ਦਾ ਕਨਵੀਨਰ ਨਿਯੁਕਤ ਕੀਤਾ ਗਿਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੇ ਵਰਕਰਾਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਜਿਸ ਵੀ ਉਮੀਦਵਾਰ ਦਾ ਐਲਾਨ ਕਰੇ ਉਸਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਜ਼ਾਦੀ ਤੋਂ ਬਾਅਦ ਜੋ ਵਿਕਾਸ ਹੋਣਾ ਚਾਹੀਦਾ ਸੀ,ਉਹ ਨਹੀਂ ਹੋਇਆ, ਜਿਸ ਕਾਰਨ ਅਸੀਂ ਹਰ ਖੇਤਰ ਵਿਚ ਪਛੜ ਗਏ ਹਾਂ,ਪਰ ਜਦੋਂ ਤੋਂ 2014 ਵਿਚ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੀ,ਦੇਸ਼ ਦਾ  ਵਿਕਾਸ ਹੋਣਾ ਸ਼ੁਰੂ ਹੋਇਆ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਲਾਗੂ ਕੀਤਾ ਗਿਆ ਹੈ,ਜਿਸ ਦਾ ਦੇਸ਼ ਵਾਸੀਆਂ ਨੇ ਲਾਭ ਉਠਾਇਆ।ਲੋਕਾਂ ਨੂੰ ਇਸ ਸਰਕਾਰ ਤੇ ਮਾਣ ਹੈ।

Advertisements

ਖੋਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬਾਂ ਨੂੰ ਪੱਕੇ ਘਰ,ਪਖਾਨੇ, ਲਾਈਟ ਗੈਸ ਅਤੇ ਨੱਲ ਤੋਂ ਜਲ ਹਰ ਘਰ ਤੱਕ ਪਹੁੰਚਾਇਆ ਹੈ ਨਾਲ ਹੀ ਮੋਦੀ ਸਰਕਾਰ ਨੇ ਕਰੋੜਾਂ ਨੌਜਵਾਨਾਂ ਨੂੰ ਰੁਜ਼ਗਾਰ ਲਈ ਸਿਖਲਾਈ ਦਿੱਤੀ ਅਤੇ ਕਰਜ਼ੇ ਵੀ ਦਿੱਤੇ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।ਔਰਤਾਂ ਨੂੰ ਵੀ ਰੁਜ਼ਗਾਰ ਨਾਲ ਜੋੜਿਆ ਗਿਆ।ਇਸ ਮੌਕੇ ਤੇ ਮੰਡਲ ਪ੍ਰਧਾਨ ਭੁਲੱਥ ਹੀਰਕ ਜੋਸ਼ੀ, ਕਾਰਜਕਾਰਨੀ ਮੈਂਬਰ ਪੰਜਾਬ ਸਤਪਾਲ ਲਾਹੌਰੀਆ, ਜ਼ਿਲ੍ਹਾ ਉਪ ਪ੍ਰਧਾਨ ਨਰੇਸ਼ ਸ਼ਰਮਾ, ਪੰਨਾ ਲਾਲ ਸੇਤੀਆ,ਜ਼ਿਲ੍ਹਾ ਸਕੱਤਰ ਧਰਮਪਾਲ ਸ਼ਾਰਦਾ,ਤਰਸੇਮ ਲਾਲ ਕਾਲੀਆ,ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ,ਜ਼ਿਲ੍ਹਾ ਸਕੱਤਰ ਬਲਜਿੰਦਰ ਕੁਮਾਰ,ਮੰਡਲ ਪ੍ਰਧਾਨ ਨਡਾਲਾ ਪਵਨ ਕੁਮਾਰ,ਮੰਡਲ ਪ੍ਰਧਾਨ ਢਿਲਵਾਂ ਹਰਵਿੰਦਰ ਸਾਬੀ,ਮੰਡਲ ਪ੍ਰਧਾਨ ਬੇਗੋਵਾਲ ਰਮਨਦੀਪ ਸਿੰਘ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਅਸ਼ਵਨੀ ਸ਼ਰਮਾ ਬੇਗੋਵਾਲ, ਸੁਖਦੇਵ ਹਮਰਾਹੀ ਬੇਗੋਵਾਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here