ਜਗਰਾਤੇ ਵਿੱਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 1 ਦੀ ਮੌਤ

ਬਲਾਚੌਰ (ਦ ਸਟੈਲਰ ਨਿਊਜ਼)। ਬਲਾਚੌਰ ਨੈਸ਼ਨਲ ਹਾਈਵੇ ਤੇ ਸਥਿਤ ਐੱਚਆਰ ਢਾਬੇ ਨੇੜੇ ਮੋਟਰਸਾਈਕਲ ਤੇ ਸਕੂਟਰੀ ਵਿੱਚ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਕੁਮਾਰ ਆਪਣੀ ਪਤਨੀ ਤੇ ਬੱਚਿਆ ਨਾਲ ਪਿੰਡ ਸਿਆਣਾ ਜਗਰਾਤੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਤਾਂ ਜਦੋ ਉਹ ਰਸਤੇ ਵਿੱਚ ਜਾ ਰਹੇ ਹਨ ਤਾਂ ਗਲਤ ਪਾਸਿਓ ਆ ਰਹੀ ਸਕੂਟਰੀ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।

Advertisements

ਜਿਸ ਕਾਰਨ ਹਾਦਸਾ ਵਾਪਰ ਗਿਆ ਤੇ ਹਾਦਸੇ ਦੌਰਾਨ ਵਰਿੰਦਰ ਗੰਭੀਰ ਜ਼ਖਮੀ ਹੋ ਗਿਆ ਤੇ ਉਸਨੂੰ ਜ਼ਖਮੀ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਜ਼ਖਮੀ ਸਕੂਟਰੀ ਸਵਾਰ ਵਿਅਕਤੀ ਨੂੰ ਪੀਜੀਆਈ ਰੈਫਰ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here