Saturday, October 31, 2026
Home Latest ਤੇਜ਼ ਰਫਤਾਰ ਡੰਪਰ ਨੇ ਆਟੋ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ,...

ਤੇਜ਼ ਰਫਤਾਰ ਡੰਪਰ ਨੇ ਆਟੋ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ, 3 ਜ਼ਖਮੀ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਚਿਤਰਕੂਟ ਵਿੱਚ ਇੱਕ ਤੇਜ਼ ਰਫਤਾਰ ਡੰਪਰ ਵੱਲੋ ਆਟੋ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਟੋ ਚਿਤਰਕੂਟ ਧਾਮ ਕਾਰਵੀ ਰੇਲਵੇ ਸਟੇਸ਼ਨ ਤੋਂ ਯਾਤਰੀਆਂ ਨੂੰ ਲੈ ਕੇ ਰਾਮਘਾਟ ਜਾ ਰਿਹਾ ਸੀ ਤਾਂ ਜਦੋ ਆਟੋ ਅਮਨਪੁਰ ਪਹੁੰਚਿਆ ਤਾਂ ਅੱਗੇ ਤੋਂ ਆ ਰਹੇ ਡੰਪਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਤੇ ਆਟੋ ਵਿੱਚ ਸਵਾਰ 9 ਲੋਕਾਂ ਵਿੱਚੋ ਤਿੰਨ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੋ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਤਿੰਨ ਦਾ ਇਲਾਜ ਚੱਲ ਰਿਹਾ ਹੈ।

Advertisements

ਜਾਣਕਾਰੀ ਮੁਤਾਬਕ ਡਰਾਈਵਰ ਡੰਪਰ ਛੱਡ ਕੇ ਫਰਾਰ ਹੋ ਗਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਮ੍ਰਿਤਕਾਂ ਦੀ ਪਹਿਚਾਣ ਨਹੀ ਹੋ ਸਕੀ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here