ਗੁਰਦਾਸਪੁਰ ਦੇ ਰਹਿਣ ਵਾਲੇ ਨੌਜ਼ਵਾਨ ਦੀ ਕੈਨੇਡਾ ਵਿੱਚ ਦਿਲ ਦੌਰਾ ਪੈਣ ਕਾਰਨ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਪਿੰਡ ਸ਼ੇਖ ਮੀਰ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਤਿੰਦਰ ਸਿੰਘ ਉਮਰ 23 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਤਿੰਦਰ ਇੱਕ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ ਤੇ ਉੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

Advertisements

ਸਤਿੰਦਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਹ ਨੂੰ ਭਾਰਤ ਭੇਜਣ ਵਿਚ ਮੱਦਦ ਕਰਨ।v

LEAVE A REPLY

Please enter your comment!
Please enter your name here