ਐਡਵੋਕੇਟ ਹੈਰੀ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਰਾਕੇਸ਼ ਕੁਮਾਰ ਨੀਟੂ ਕਨਵੀਨਰ ਨਿਯੁਕਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਕੋਈ ਢਿੱਲ ਨਹੀਂ ਛੱਡਣ ਦੀ ਯੋਜਨਾ ਬਣਾ ਰਹੀ ਹੈ।ਸੱਤਾ ਦੀ ਹੈਟ੍ਰਿਕ ਹਾਸਲ ਕਰਨ ਲਈ ਪਾਰਟੀ ਨੇ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਕਈ ਨਿਯੁਕਤੀਆਂ ਕੀਤੀਆਂ ਹਨ।ਮੰਗਲਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਐਡਵੋਕੇਟ ਟੇਕ ਸ਼ਰਨ ਸ਼ਰਮਾ (ਹੈਰੀ) ਨੂੰ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਕਨਵੀਨਰ ਦੀ ਜ਼ਿੰਮੇਵਾਰੀ ਸੌਂਪੀ ਹੈ।ਇਸ ਤੋਂ ਸੱਮਝਿਆ ਜਾ ਸਕਦਾ ਹੈ ਕਿ ਭਾਜਪਾ ਪੰਜਾਬ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੀ ਹੈ।ਇਸ ਮੌਕੇ ਪਾਣੀ ਨਿਯੁਕਤੀ ਤੇ ਬੋਲਦਿਆਂ ਐਡਵੋਕੇਟ ਟੇਕ ਸ਼ਰਨ ਸ਼ਰਮਾ (ਹੈਰੀ) ਅਤੇ ਰਾਕੇਸ਼ ਕੁਮਾਰ ਨੀਟੂ ਨੇ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਮੋਦੀ ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਚਲਾਈਆਂ ਜਾ ਰਹੀਆਂ ਗਰੀਬ ਭਲਾਈ ਤੇ ਲੋਕ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਸਫ਼ਲਤਾਪੂਰਵਕ ਜਾਗਰੂਕ ਕਰਵਾਉਣ ਅਸੀਂ ਇਸ ਚੋਣ ਵਿੱਚ ਹਰ ਵੋਟਰ ਕੋਲ ਜਾਵਾਂਗੇ ਅਤੇ ਪਾਰਟੀ ਦੇ ਹੱਕ ਵਿੱਚ ਉਸਾਰੂ ਮਾਹੌਲ ਸਿਰਜਕੇ ਆਪਣੇ ਖੇਤਰ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾਕੇ ਲੋਕ ਸਭਾ ਵਿੱਚ ਭੇਜਾਂਗੇ।

Advertisements

ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੀ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦੇ ਚਿਹਰਿਆਂ ਤੇ ਸੰਤੁਸ਼ਟੀ ਦੀ ਭਾਵਨਾ ਨਜਰ ਆ ਰਹੀ ਹੈ ਅਤੇ ਲੋਕਾਂ ਦਾ ਇਹ ਵਿਸ਼ਵਾਸ ਰਿਕਾਰਡ ਤੋੜ ਵੋਟਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ  ਇਸ ਵਾਰ 400 ਦੇ ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ 13 ਵਿੱਚੋਂ 13 ਸੀਟਾਂ ਤੇ ਸ਼ਾਨਦਾਰ ਜਿੱਤ ਦਰਜ ਕਰਕੇ ਨਵੇਂ ਰਿਕਾਰਡ ਕਾਇਮ ਕਰਨ ਜਾ ਰਹੀ ਹੈ।ਉਨ੍ਹਾਂ ਕਿਹਾ ਪਾਰਟੀ ਵਰਕਰਾਂ ਨੂੰ ਹਰ ਬੂਥ ਤੇ 370 ਵੋਟਾਂ ਦਾ ਵਾਧਾ ਕਰਨਾ ਹੋਵੇਗਾ।ਲੋਕ ਸੰਪਰਕ ਮੁਹਿੰਮ ਵਿੰਢ ਕੇ ਲੋਕਾਂ ਨਾਲ ਸੰਪਰਕ ਕਰਨਾ ਹੋਵੇਗਾ।ਭਾਜਪਾ ਸਰਕਾਰ ਦੇ  ਪਿਛਲੇ 10 ਸਾਲਾਂ ਦੇ ਕੰਮਾਂ ਦਾ ਵੀ ਪ੍ਰਚਾਰ ਕਰਨਾ ਹੋਵੇਗਾ।

LEAVE A REPLY

Please enter your comment!
Please enter your name here