ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਰੇਲਵੇ ਸਟੇਸ਼ਨ ਤੇ ਟ੍ਰੇਨ ਦੀ ਚਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੋਮਲ ਬਾਵਾ ਨਿਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਕੋਮਲ ਕੰਮ ਕਰਨ ਜਾ ਰਿਹਾ ਸੀ ਤੇ ਅਚਾਨਕ ਟ੍ਰੇਨ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਹਾਦਸੇ ਬਾਰੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।