ਮਾਨਸਾ (ਦ ਸਟੈਲਰ ਨਿਊਜ਼)। ਦੋ ਦਿਨ ਪਹਿਲਾਂ ਮਾਨਸਾ ਦੇ ਬੱਸ ਅੱਡੇ ਨੇੜੇ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਖਿਰਕਾਰ ਇਸ ਮਾਮਲੇ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਅਗਮਜੋਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਅਗਮਜੋਤ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਅਤੇ ਅਗਮਜੋਤ ਦੀ ਮਾਂ ਜੈਸਮੀਨ ਉੱਤੇ ਆਰੋਪ ਲਗਾਏ ਹਨ।
ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਬੱਸ ਅੱਡੇ ਉੱਤੇ ਲਾਸ਼ ਪਈ ਦੇਖੀ ਤਾਂ ਉਸ ਨੂੰ ਲੱਗਿਆ ਕਿ ਇਹ ਉਸ ਦਾ ਭਤੀਜਾ ਅਗਮਜੋਤ ਹੈ ਪਰ ਜਦੋਂ ਉਸ ਨੇ ਆਪਣੀ ਭਰਜਾਈ ਨੂੰ ਫ਼ੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਅਗਮਜੋਤ ਆਪਣੇ ਨਾਨਕੇ ਗਿਆ ਹੋਇਆ ਹੈ। ਜਿਸ ਤੋਂ ਬਾਅ ਪੁਲਿਸ ਨੇ ਮ੍ਰਿਤਕ ਬੱਚੇ ਦੀ ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਕੁੱਝ ਲੋਕ ਬੈਠੇ ਸਨ ਜਿਨ੍ਹਾਂ ਦੇ ਨਾਲ ਦੋ ਔਰਤਾਂ ਅਤੇ ਇਕ ਆਦਮੀ ਸੀ। ਉਸ ਦੇ ਸਾਹਮਣੇ ਮੇਜ਼ ਦੇ ਆਲੇ-ਦੁਆਲੇ ਕੋਈ ਨਹੀਂ ਸੀ। ਜਦੋਂ ਉਹ ਵਿਅਕਤੀ ਇਥੋਂ ਚਲੇ ਗਏ ਤਾਂ ਪਤਾ ਲੱਗਿਆ ਕਿ ਉੱਥੇ ਇਕ ਬੱਚੇ ਦੀ ਲਾਸ਼ ਪਈ ਸੀ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਜਾਰੀ ਹੈ।