ਗੁਰਦਾਸਪੁਰ (ਦ ਸਟੈਲਰ ਨਿਊਜ਼)। ਦੀਨਾਨਗਰ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਸੀਵਰੇਜ ਦੀ ਗੈਸ ਚੜ੍ਹਨ ਕਾਰਨ ਇੱਕ ਕਰਮਚਾਰੀ ਦੀ ਮੌਤ ਹੋ ਗਈ, ਜਦਕਿ ਦੋ ਕਰਮਚਾਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੁਪਹਿਰ 1 ਵਜੇ ਸੀਵਰੇਜ ਦੀ ਸਫਾਈ ਕਰਨ ਉਤਰੇ 3 ਕਰਮਚਾਰੀ ਜ਼ਖ਼ਮੀ ਹੋ ਗਏ। ਪਹਿਲੀ ਜਾਂਚ ਵਿੱਚ ਸਾਹਮਣੇ ਆਏ ਕਿ ਸੀਵਰੇਜ ਦੀ ਗੈਸ ਚੜ੍ਹਨੇ ਦੀ ਵਜ੍ਹਾ ਨਾਲ ਇਹ ਹਾਦਸਾ ਵਾਪਰਿਆ ਹੈ।
ਸਥਾਨਕ ਲੋਕਾਂ ਨੇ ਤੁਰੰਤ ਹੀ ਤਿੰਨਾਂ ਨੂੰ ਬਾਹਰ ਕੱਢਿਆ। ਪਰ ਇੱਕ ਕਰਮਚਾਰੀ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਦੋ ਕਰਮਚਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰਾਂ ਨੇ ਪ੍ਰਸ਼ਾਸ਼ਨ ਤੋਂ ਆਰਥਿਕ ਸਹਾਇਤਾ ਦੀ ਗੁਹਾਰ ਲਗਾਈ ਹੈ।