ਕਮਿਸ਼ਨਰ ਨਗਰ ਨਿਗਮ ਨੇ ਸੈਕਟਰ ਅਫ਼ਸਰ ਤੇ ਬੀਐਲਓਜ਼ ਨੂੰ ਪੋਲਿੰਗ ਬੂਥਾਂ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042 ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਨੇ ਆਪਣੇ ਅਧੀਨ ਆਉਂਦੇ  ਪੋਲਿੰਗ  ਬੂਥਾਂ ਦੀ ਅਚਨਚੇਤ ਕੀਤੀ। ਇਸ ਦੌਰਾਨ ਉਨ੍ਹਾਂ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਨੂੰ ਪੋਲਿੰਗ ਬੂਥਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਵੱਲੋਂ  ਪੋਲਿੰਗ  ਬੂਥਾਂ ’ਤੇ ਪਾਈਆਂ ਗਈਆਂ ਖਾਮੀਆਂ ਨੂੰ 10 ਅਪ੍ਰੈਲ ਤੱਕ ਪੂਰਾ ਕਰਨ ਦੀ ਹਦਾਇਤ ਕੀਤੀ।

Advertisements

ਉਨ੍ਹਾਂ ਸਰਕਾਰੀ ਐਂਲੀਮੈਂਟਰੀ ਸਕੂਲ ਢੋਲਵਾਹਾ, ਸਰਕਾਰੀ ਐਲੀਮੈਂਟਰੀ ਸਕੂਲ ਟੱਪਾ, ਸਰਕਾਰੀ ਐਲੀਮੈਂਟਰੀ ਸਕੂਲ ਬੱਸੀ ਬਜੀਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਬਜੀਦ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਨੌਸ਼ਹਿਰਾ ਦਾ ਦੌਰਾ ਕੀਤਾ ਅਤੇ ਵਾਪਸੀ ਸਮੇਂ ਇਸੇ ਹਲਕੇ ਅਧੀਨ ਚੱਲ ਰਹੀਆਂ ਐਫ.ਐਸ.ਟੀ ਟੀਮਾਂ ਦੀ ਵੀ ਚੈਕਿੰਗ ਕੀਤੀ ਅਤੇ ਉਨ੍ਹਾਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਕਿ ਸ਼ਿਕਾਇਤਾਂ ਦਾ ਨਿਪਟਾਰਾ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ  ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ ਅਤੇ ਪਰਮਜੀਤ ਸਿੰਘ ਸੈਕਟਰ ਅਫ਼ਸਰ ਚੋਣ ਸ਼ਾਖਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here