ਹੁਸ਼ਿਆਰਪੁਰ ਵਿੱਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ 5 ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ-ਗੁਰਜੀਤ ਸੋਨੂੰ। ਹੁਸ਼ਿਆਰਪੁਰ ਵਿੱਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ 5 ਲੋਕ ਜ਼ਖ਼ਮੀ ਹੋ ਗਏ। ਜਿਸ ਵਿੱਚ ਕਸ਼ਮੀਰ ਸਿੰਘ ਪੁੱਤਰ ਬਚਨਚੰਦ ਵਾਸੀ ਕਪਾਹਟ, ਜੋਕਿ ਆਪਣੀ ਐਕਟਿਵਾ ਤੇ ਹੁਸ਼ਿਆਰਪੁਰ ਵੱਲ ਆ ਰਿਹਾ ਸੀ, ਜਿਸ ਦੀ ਇੱਕ ਅੱਗੇ ਤੋਂ ਆ ਰਹੀ ਐਕਟਿਵਾ ਦੇ ਨਾਲ ਟੱਕਰ ਹੋ ਗਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਸਰੇ ਹਾਦਸੇ ਵਿੱਚ ਜਸਵੰਤ ਰਾਏ ਅਤੇ ਉਨ੍ਹਾਂ ਦੀ ਪਤਨੀ ਜਸਵੀਰ ਕੌਰ ਨਿਵਾਸੀ ਸ਼ੇਰਗੜ੍ਹ, ਜੋਕਿ ਹੁਸ਼ਿਆਰਪੁਰ ਨੂੰ ਆ ਰਹੇ ਸਨ।

Advertisements

ਇਸੇ ਦੌਰਾਨ ਜਦੋਂ ਉਹ ਚੱਕਗੁਜ਼ਰਾਂ ਨਜ਼ਦੀਕ ਪਹੁੰਚੇ ਤਾਂ ਇੱਕ ਮੋਟਰਸਾਈਕਲ ਦੇ ਨਾਲ ਉਨ੍ਹਾਂ ਦੀ ਐਕਟਿਵਾ ਨਾਲ ਟੱਕਰ ਹੋ ਗਈ। ਇਹ ਹਾਦਸੇ ਵਿੱਚ ਦੋਵੇਂ ਪਤੀ-ਪਤਨੀ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਤੋਂ ਬਾਅਦ ਕਿਸੇ ਹੋਰ ਹਸਪਤਾਲ ਦਾਖਲ ਕਰਵਾਇਆ ਗਿਆ। ਤੀਸਰੇ ਹਾਦਸੇ ਵਿੱਚ ਕਾਰ ਸਵਾਰ ਵੱਲੋਂ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਜ਼ੁਰਗ ਜੈਰਾਮ ਮਾਹੀ ਨਿਵਾਸੀ ਮਾਡਲ ਟਾਊਨ ਜੋ ਕਿ ਆਪਣੇ ਸਾਈਕਲ ਤੇ ਸ਼ਿਮਲਾ ਪਹਾੜੀ ਤੋਂ ਜੋਧਾਮਲ ਰੋਡ ਵੱਲ ਜਾ ਰਿਹਾ ਸੀ, ਇਸ ਦੌਰਾਨ ਉਨ੍ਹਾਂ ਨੂੰ ਪਿਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਜ਼ਖ਼ਮੀ ਹੋ ਗਏ। ਬਜ਼ੁਰਗ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

LEAVE A REPLY

Please enter your comment!
Please enter your name here