ਡਾ. ਅੰਬੇਦਕਰ ਅਤੇ ਭਗਤ ਸਿੰਘ ਦੇ ਨਾਲ ਕੇਜਰੀਵਾਲ ਦੀ ਲਗਾਈ ਫੋਟੋ ਤੇ ਛਿੜਿਆ ਵਿਵਾਦ, ਭਗਤ ਸਿੰਘ ਦੇ ਪੋਤੇ ਨੇ ਕੀਤੀ ਆਲੋਚਨਾ

ਨਵੀਂ ਦਿੱਲੀ: (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ ਦਰਅਸਲ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜਦਿਆ ਇੱਕ ਵੀਡੀਓ ਜਾਰੀ ਕੀਤੀ ਸੀ। ਜਿਸਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਸਨ। ਇਨ੍ਹਾਂ ਦੋ ਮਹਾਨ ਸ਼ਖਸੀਅਤਾਂ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਦੀ ਫੋਟੋ ਲਗਾਈ ਗਈ ਸੀ।

Advertisements

ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਗਤ ਸਿੰਘ ਅਤੇ ਬੀਆਰ ਅੰਬੇਡਕਰ ਦੀਆਂ ਤਸਵੀਰਾਂ ਵਿਚਕਾਰ ਲਟਕਦੀ ਤਸਵੀਰ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ ਹੈ। ਉਹਨਾਂ ਨੇ ਸ਼ੋਸਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਨਾਲ ਫੋਟੋ ਕੰਧ ਉੱਤੇ ਲਗਾਈ ਗਈ ਸੀ।

ਇਹ ਦੇਖ ਕੇ ਮੈਨੂੰ ਬਹੁਤ ਬੁਰਾ ਲੱਗਾ। ਉਨ੍ਹਾਂ ਦੀ ਤੁਲਨਾ ਬਜ਼ੁਰਗਾਂ ਨਾਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਮੈਂ ਆਮ ਆਦਮੀ ਪਾਰਟੀ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਹਾਂਗਾ। ਜਿਸਤੋ ਬਾਅਦ ਭਾਜਪਾ ਨੇ ਇਸਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਸੇ ਵੀ ਰਾਜਨੇਤਾ ਨੂੰ ਆਪਣੀ ਤੁਲਨਾ ਭਗਤ ਸਿੰਘ ਅਤੇ ਅੰਬੇਡਕਰ ਜੀ ਨਾਲ ਨਹੀਂ ਕਰਨੀ ਚਾਹੀਦੀ। ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਕੋਸ਼ਿਸ਼ ਕਰ ਸਕਦੇ ਹਾਂ। ਮੈਨੂੰ ਪੂਰੇ ਭਾਰਤ ਤੋਂ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here