Sunday, November 15, 2026
Home Punjab ਅਗਲੀ ਲੋਕ ਅਦਾਲਤ 11 ਮਈ ਨੂੰ ਲੱਗੇਗੀ: ਜ਼ਿਲ੍ਹਾ ਅਤੇ ਸੈਸ਼ਨ ਜੱਜ

ਅਗਲੀ ਲੋਕ ਅਦਾਲਤ 11 ਮਈ ਨੂੰ ਲੱਗੇਗੀ: ਜ਼ਿਲ੍ਹਾ ਅਤੇ ਸੈਸ਼ਨ ਜੱਜ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਫਾਜ਼ਿਲਕਾ ਡਾ ਪ੍ਰਗਿਆ ਜੈਨ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 11 ਮਈ 2024  ਨੂੰ ਲੱਗ ਰਹੀ ਹੈ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ।

Advertisements

ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਾਤਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹਈਆ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲਦਾ ਹੋਵੇ ਉਥੇ ਹੀ ਅਰਜੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਗਮੋਹਨ ਸਿੰਘ ਸੰਘਾ, ਸਿਵਲ ਜੱਜ ਸੀਨਿਅਰ ਡਵੀਜਨ ਟੀਪੀਐਸ ਰੰਧਾਵਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਾਜਿਲਕਾ ਅਮਨਦੀਪ ਕੌਰ, ਜ਼ਿਲ੍ਹਾ ਅਟਾਰਨੀ ਵਜੀਰ ਕੰਬੋਜ ਵੀ ਹਾਜਰ ਸਨ।

LEAVE A REPLY

Please enter your comment!
Please enter your name here