ਸੜਕ ਹਾਦਸੇ ਵਿੱਚ ਲੁਧਿਆਣਾ ਦੇ ਏਸੀਪੀ ਸੰਦੀਪ ਅਤੇ ਗੰਨਮੈਨ ਪਰਮਜੋਤ ਦੀ ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਸਮਰਾਲਾ ਦੇ ਪਿੰਡ ਨਜਦੀਕ ਪਿੰਡ ਦਿਆਲਪੁਰਾ ਨੇੜੇ  ਫਲਾਈਓਵਰ ਤੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ।  ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਫਾਰਚੂਨਰ ਕਾਰ ਵਿੱਚ ਸਵਾਰ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ, ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਹਿਚਾਣ ਸੰਦੀਪ ਅਤੇ ਗੰਨਮੈਨ ਦੀ ਪਹਿਚਾਮ ਪਰਮਜੋਤ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਜਦੋਂ ਦੋਵਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਹਾਦਸਾ ਦੇਰ ਰਾਤ ਸਮਰਾਲਾ ਦੇ ਦਿਆਲਪੁਰਾ ਬਾਈਪਾਸ ਤੇ ਵਾਪਰਿਆ। ਪੁਲਿਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਫਾਰਚੂਨਰ ਕਾਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ਏ.ਸੀ.ਪੀ. ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ ਹੈ ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਲੁਧਿਆਣਾ ਦੀ ਪੂਰਬੀ ਸਬ-ਡਵੀਜ਼ਨ ਵਿੱਚ ਤਾਇਨਾਤ ਏਸੀਪੀ ਸੰਦੀਪ ਸਿੰਘ ਆਪਣੇ ਗੰਨਮੈਨ ਪ੍ਰਭਜੋਤ ਸਿੰਘ ਅਤੇ ਡਰਾਈਵਰ ਨਾਲ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਹਾਈਵੇਅ ਤੇ ਪਹੁੰਚੀ ਤਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਫਾਰਚੂਨਰ ਬੇਕਾਬੂ ਹੋ ਗਈ ਅਤੇ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਦੋਵੇਂ ਜ਼ਿੰਦਾ ਸੜ ਗਏ। ਆਸ-ਪਾਸ ਦੇ ਲੋਕਾਂ ਨੇ ਕਾਰ ਵਿੱਚ ਲੱਗੀ ਅੱਗ ਤੇ ਕਾਬੂ ਪਾਇਆ ਅਤੇ ਕਾਰ ਦੇ ਦਰਵਾਜ਼ੇ ਖੋਲ੍ਹੇ। ਉਦੋਂ ਤੱਕ ਦੋਵੇਂ ਝੁਲਸ ਚੁੱਕੇ ਸਨ। ਲੋਕਾਂ ਨੇ ਹੀ ਜ਼ਖਮੀ ਡਰਾਈਵਰ ਨੂੰ ਹਸਪਤਾਲ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰ ਪੂਰੀ ਤਰ੍ਹਾਂ ਸੜ ਗਈ ਹੈ। ਫਿਲਹਾਲ ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here