Wednesday, October 28, 2026
Home Latest 2 ਮੈਡੀਕਲ ਸਟੋਰਾਂ ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ 4 ਕਾਬੂ

2 ਮੈਡੀਕਲ ਸਟੋਰਾਂ ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ 4 ਕਾਬੂ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਵਿੱਚ ਬੀਤੇ ਦਿਨ ਦੋ ਮੈਡੀਕਲ ਸਟੋਰਾਂ ਤੇ ਅੰਨੇ੍ਹਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਕੱਲ੍ਹ ਇੱਕ ਮੈਡੀਕਲ ਸਟੋਰ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਤੇ ਫਿਰ ਉਸਤੋਂ ਬਾਅਦ ਰਾਮਬਾਗ ਵਿੱਚ ਸਥਿਤ ਇੱਕ ਮੈਡੀਕਲ ਸਟੋਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ।

Advertisements

ਜਦੋ ਪੁਲਿਸ ਨੇ ਮੁਲਜ਼ਮਾਂ ਨੂੰ ਪਿੰਡ ਖਿਆਲਾ ਕਲਾਂ ਵਿੱਚ ਘੇਰ ਲਿਆ ਤੇ ਉਹਨਾਂ ਨੇ ਪੁਲਿਸ ਤੇ ਵੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ, ਪੁਲਿਸ ਨੇ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਉਹਨਾਂ ਕੋਲੋ ਦੋ ਪਿਸਤੌਲ ਤੇ ਇੱਕ ਗੱਡੀ ਬਰਾਮਦ ਕੀਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here