Monday, October 19, 2026
Home Crime ਸੀਬੀਆਈ ਨੇ ਬੱਚਾ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, ਕਰੀਬ 8 ਬੱਚੇ ਕੀਤੇ...

ਸੀਬੀਆਈ ਨੇ ਬੱਚਾ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, ਕਰੀਬ 8 ਬੱਚੇ ਕੀਤੇ ਰੈਸਕਿਊ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੇਂਦਰੀ ਜਾਂਚ ਏਜੰਸੀ ਸੀਬੀਆਈ (329) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੀਬੀਆਈ ਵੱਲੋ ਕਰੀਬ 8 ਬੱਚਿਆ ਨੂੰ ਬਚਾਇਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

Advertisements

ਜਾਂਚ ਏਜੰਸੀ ਸੀਬੀਆਈ ਵੱਲੋਂ ਦਿੱਲੀ ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰ ਮੁਤਾਬਕ ਸੀਬੀਆਈ ਨੂੰ ਕੁਝ ਸਮਾਂ ਪਹਿਲਾਂ ਬੱਚਿਆਂ ਦੀ ਤਸਕਰੀ ਨਾਲ ਸਬੰਧਤ ਸੂਚਨਾਵਾਂ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ ਮੁਲਜ਼ਮਾਂ ਨਾਲ ਜੁੜੇ ਟਿਕਾਣਿਆਂ ਅਤੇ ਕੁਝ ਅਦਾਰਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।

LEAVE A REPLY

Please enter your comment!
Please enter your name here