ਪੁੱਲ ਤੇ ਖੜ੍ਹੀਆਂ 2 ਔਰਤਾਂ ਤੇ ਬੱਚੇ ਨੂੰ ਸ਼ਰਾਬੀ ਕਾਰ ਚਾਲਕ ਨੇ ਦਰੜਿਆ, ਹੋਈ ਮੌਤ

ਖੰਨਾ (ਦ ਸਟੈਲਰ ਨਿਊਜ਼)। ਸਮਰਾਲਾ ਬਾਈਪਾਸ ਪਿੰਡ ਚਹਿਲਾਂ ਦੇ ਨੇੜੇ ਬਣੇ ਐਲੀਵੇਟਡ ਪੁੱਲ ਤੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿੱਥੇ ਕਿ ਤੇਜ਼ ਰਫ਼ਤਾਰ ਕਾਰ ਨੇ ਦੋ ਔਰਤਾਂ ਅਤੇ ਇੱਕ ਮਾਸੂਮ ਬੱਚੇ ਨੂੰ ਟੱਕਰ ਮਾਰ ਦਿੱਤੀ ਅਤੇ ਤਿੰਨਾਂ ਦੀ ਦਰਦਨਾਕ ਮੌਤ ਹੋ ਗਈ। ਮੌਕੇ ਤੇ ਖੜ੍ਹੇ ਖੜੇ ਲੋਕਾਂ ਨੇ ਦੱਸਿਆ ਕਿ ਗੱਡੀ ਚਾਲਕ ਤੇਜ਼ ਰਫਤਾਰ ਨਾਲ ਇਨਾਂ ਤਿੰਨਾਂ ਜੀਆਂ ਦੇ ਵਿੱਚ ਵੱਜਿਆ ਅਤੇ ਗੱਡੀ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਪੁਲਿਸ ਨੇ ਕਾਰ ਚਾਲਕ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ। ਮੌਕੇ ਉਤੇ ਸਮਰਾਲਾ ਪੁਲਿਸ ਨੇ ਪਹੁੰਚ ਕੇ ਤਿੰਨਾਂ ਦੇ ਮ੍ਰਿਤਕ ਸਰੀਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਮਰਾਲਾ ਦੇ ਹਸਪਤਾਲ ਦੇ ਵਿੱਚ ਭੇਜ ਦਿੱਤਾ।  

Advertisements

ਮ੍ਰਿਤਕਾਂ ਦੇ ਸਾਥੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਮੈਂ ਅਤੇ ਮ੍ਰਿਤਕ ਦੋ ਔਰਤਾਂ ਨਾਲ ਮਾਸੂਮ ਬੱਚਾ ਚੰਡੀਗੜ੍ਹ ਤੋਂ ਹਾਈ ਕੋਰਟ ਦੇ ਵਿੱਚ ਤਰੀਕ ਭੁਗਤ ਕੇ ਆ ਰਹੇ ਸੀ ਕਿ ਸਮਰਾਲਾ ਬਾਈਪਾਸ ਤੇ ਕੋਲ ਬਣੇ ਪੁੱਲ ਤੇ ਜਦੋਂ ਪਹੁੰਚਿਆ ਤਾਂ ਮੈਨੂੰ ਯਾਦ ਆਇਆ ਕਿ ਮੈਂ ਆਪਣਾ ਹੈਲਮੇਟ ਪਿੱਛੇ ਭੁੱਲ ਆਇਆ ਹਾਂ ਜਿੱਥੇ ਅਸੀਂ ਪਹਿਲਾਂ ਰੁਕੇ ਸੀ ਤਾਂ ਮੈਂ ਇਹਨਾਂ ਨੂੰ ਪੁੱਲ ਦੇ ਕਿਨਾਰੇ ਖੜਾ ਕੇ ਆਪਣਾ ਹੈਲਮਟ ਲੈਣ ਗਿਆ ਸੀ ਤਾਂ ਹੁਣ ਆ ਕੇ ਪਤਾ ਚੱਲਿਆ ਕਿ ਤਿੰਨਾਂ ਜੀਆਂ ਨੂੰ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਦਿੱਤੀ ਹੈ। ਉਸਨੇ ਦੱਸਿਆ ਕਿ ਮ੍ਰਿਤਕਾਂ ਦੇ ਘਰ ਇਸ ਹਾਦਸੇ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਰਾਹਗੀਰ ਹਰਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਦੀ ਸ਼ਰਾਬ ਪੀਤੀ ਹੋਈ ਸੀ ਅਤੇ ਹੋਰ ਵੀ ਕੋਈ ਨਸ਼ੀਲਾ ਪਦਾਰਥ ਸੇਵਨ ਕੀਤਾ ਹੋ ਸਕਦਾ ਹੈ। ਪੁਲਿਸ ਨੇ ਮੌਕੇ ਤੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here