ਭਾਜਪਾ ਕੌਮੀ ਪ੍ਰਧਾਨ ਸਤੀਸ਼ ਨਾਹਰ ਨੇ ਗਰਭਵਤੀ ਔਰਤ ਨਾਲ ਹੋਏ ਧੱਕੇ ਨੂੰ ਲੈਕੇ ਕੀਤੀ ਪ੍ਰੈਸ ਕਾਨਫਰੰਸ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਨਾਹਰ ਨੇ ਸ਼ਨੀਵਾਰ ਸਵੇਰੇ 11 ਵਜੇ ਨਰੋਤਮ ਵਿਹਾਰ ਕਪੂਰਥਲਾ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪ੍ਰੈਸ ਕਾਨਫਰੰਸ ਕੌਮੀ ਪ੍ਰਧਾਨ ਸਤੀਸ਼ ਨਾਹਰ ਨੇ ਦੱਸਿਆ ਕਿ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਰੋਡ ਤੇ ਪੈਂਦੇ ਪਿੰਡ ਕੜਾਲ ਕਲਾਂ ਵਿਖੇ ਬੀਤੇ ਸ਼ੁਕ੍ਰਵਾਰ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਪਿੰਡ ਚ ਆਂਢ ਗੁਆਂਢ ਦੋ ਪਰਿਵਾਰਾਂ ਦੀ ਲੜਾਈ ਚ ਇੱਕ ਗਰਭਵਤੀ ਔਰਤ ਨੂੰ ਧੱਕਾ ਮਾਰਿਆ ਗਿਆ ਅਤੇ ਓਹਦੀ ਸੱਸ ਅਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਕੁੱਟ ਮਾਰ ਵੀ ਕੀਤੀ ਗਈ। ਪ੍ਰੰਤੂ ਓਹਨਾ ਦੀ ਕਿਤੇ ਵੀ ਸੁਣਵਾਈ ਨਹੀਂ ਹੋਈ ਜਿਸ ਸੰਬੰਧੀ ਸਤੀਸ਼ ਨਾਹਰ ਨੇ ਕਿਹਾ ਕਿ ਜਲਦ ਇਸ ਪੀੜਿਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ ਤੇ ਦੋਸ਼ੀਆਂ ਤੇ ਬਣਦੀ ਕਨੂੰਨੀ ਕਾਰਵਾਈ ਕਰਵਾਈ ਜਾਵੇਗੀ। 

Advertisements

LEAVE A REPLY

Please enter your comment!
Please enter your name here