ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਲੇਖ ਰਚਨਾ ਮੁਕਾਬਲੇ ਦਾ ਆਯੋਜਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਪ੍ਰਭਕਿਰਨ ਕੌਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਦੀਪਿਕਾ ਥਾਲੀਆ ਅਤੇ ਸਮਾਜ ਵਿਗਿਆਨ ਸੁਸਾਇਟੀ ਵੱਲੋਂ “ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਭਗਤ ਸਿੰਘ ਦਾ ਯੋਗਦਾਨ” ਵਿਸ਼ੇ ‘ਤੇ ਇੱਕ ਲੇਖ ਲੇਖਨ ਮੁਕਾਬਲਾ ਕਰਵਾਇਆ ਗਿਆ।

Advertisements

ਇਸ ਮੁਕਾਬਲੇ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਈਸ਼ਾਨ ਸ਼ਰਮਾ ਨੇ ਪਹਿਲਾ, ਹਰਲੀਨ ਕੌਰ ਨੇ ਦੂਸਰਾ ਅਤੇ ਅੰਕਿਤਾ ਠਾਕੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਦੀ ਜੱਜਮੈਂਟ ਦੀ ਭੂਮਿਕਾ ਪ੍ਰੋ. ਕਰਿਸ਼ਮਾ, ਪ੍ਰੋ. ਖੁਸ਼ਦੀਪ ਅਤੇ ਪ੍ਰੋ.ਅਲੀਸ਼ਾ ਨੇ ਨਿਭਾਈ। ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਗੁਰਚਰਨ ਸਿੰਘ, ਪ੍ਰੋ. ਵਿਪਨ ਕੁਮਾਰ, ਪ੍ਰੋ.  ਮੋਨਿਕਾ ਕੰਵਰ ਅਤੇ ਲਾਇਬ੍ਰੇਰੀਅਨ ਮੰਜੂ ਹਾਜ਼ਰ ਸਨ।

LEAVE A REPLY

Please enter your comment!
Please enter your name here