ਭਾਜਪਾ ਦੀ ਵਾਸ਼ਿੰਗ ਮਸ਼ੀਨ ਵਿੱਚ ਇੱਕ ਪਾਸੇ ਤੋਂ ਭ੍ਰਿਸ਼ਟ ਨੇਤਾਵਾਂ ਨੂੰ ਪਾਓ, ਦੂਜੇ ਪਾਸੇ ਤੋਂ ਸਦਾਚਾਰੀ ਲੋਕ ਬਾਹਰ ਆਉਣਗੇ: ਆਪ ਆਗੂ 

ਕਪੂਰਥਲਾ (ਦ ਸਟੈਲਰ ਨਿਊਜ਼),ਰਿਪੋਰਟ- ਗੌਰਵ  ਮੜੀਆ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੂਰੇ ਭਾਰਤ ਵਿੱਚ ਇੱਕ ਰੋਜ਼ਾ ਵਰਤ ਰੱਖਿਆ ਗਿਆ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਵੀ ਇਹ ਪ੍ਰੋਗਰਾਮ ਪੁਰਾਣੀ ਕਚਹਿਰੀ ਵੇਖੇ ਕਰਵਾਇਆ ਗਿਆ। ਇਸ ਮੌਕੇ ਆਪ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੱਮਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰੋਗਰਾਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ,ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ, ਸਾਬਕਾ ਹਲਕਾ ਇੰਚਾਰਜ ਮੰਜੂ ਰਾਣਾ ਆਦਿ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।ਭਾਜਪਾ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਨੇਤਾਵਾਂ ਨੂੰ ਡਰਾਉਣ ਦਾ ਕੰਮ ਕਰਦੀ ਹੈ।

Advertisements

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਅਜੀਤ ਪਵਾਰ ਵਰਗੇ ਨੇਤਾ ਜਦੋਂ ਵਿਰੋਧੀ ਧਿਰ ਵਿੱਚ ਹੁੰਦੇ ਹਨ ਤਾਂ ਉਹ ਭਾਜਪਾ ਲਈ ਭ੍ਰਿਸ਼ਟ ਹੁੰਦੇ ਹਨ ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਹ ਨੇਕ ਹੋ ਜਾਂਦੇ ਹਨ। ਭਾਜਪਾ ਦੀ ਵਾਸ਼ਿੰਗ ਮਸ਼ੀਨ ਵਿੱਚ ਇੱਕ ਪਾਸਿਓਂ ਭ੍ਰਿਸ਼ਟ ਨੇਤਾਵਾਂ ਨੂੰ ਪਾਓ ਤਾਂ ਦੂਜੇ ਪਾਸਿਓਂ ਨੇਕੀ ਵਾਲੇ ਬਾਹਰ ਆਉਣਗੇ। ਆਪ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਚ ਬੱਚਿਆਂ ਨੂੰ ਚੰਗੀ ਸਿੱਖਿਆ, ਚੰਗੀਆਂ ਸਿਹਤ ਸੇਵਾਵਾਂ ਅਤੇ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ,ਇਹੀ ਕਾਰਨ ਹੈ ਕਿ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ। ਦਿੱਲੀ ਸਮੇਤ ਪੂਰੇ ਦੇਸ਼ ਦੇ ਲੋਕ ਉਨ੍ਹਾਂ ਦੀ ਗ੍ਰਿਫਤਾਰੀ ਦਾ ਜਵਾਬ ਆਪਣੀ ਵੋਟ ਨਾਲ ਦੇਣਗੇ।ਆਪ ਆਗੂਆਂ ਨੇ ਕਿਹਾ ਕਿ ਅਖੌਤੀ ਸ਼ਰਾਬ ਘੁਟਾਲੇ ਵਿੱਚ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੈ ਕਿ ਭਾਜਪਾ ਨੇ ਆਪ ਅਤੇ ਕੇਜਰੀਵਾਲ ਦੇ ਕਰੀਅਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ ਹੈ।

ਆਪ ਆਗੂਆਂ ਨੇ ਅੱਗੇ ਦੋਸ਼ ਲਾਇਆ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਹਰੇ ਕਿਰਦਾਰ ਦਾ ਗਵਾਹ ਹੈ, ਜਿਸ ਵਿੱਚ ਇੱਕ ਪਾਸੇ ਉਹ ਆਪਣੀ ਪਾਰਟੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਲੋਕਾਂ ਨੂੰ ਸ਼ਾਮਲ ਕਰ ਰਹੇ ਹਨ ਅਤੇ ਦੂਜੇ ਪਾਸੇ ਉਹ ਬੇਕਸੂਰ ਆਪ ਆਗੂਆਂ ਨੂੰ ਸਲਾਖਾਂ ਪਿੱਛੇ ਭੇਜ ਰਹੇ ਹਨ।ਆਪ ਆਗੂਆਂ ਨੇ ਕਿਹਾ ਕਿ ਦੇਸ਼ ਚ ਹੀ ਨਹੀਂ ਸਗੋਂ ਦੁਨੀਆ ਭਰ ਚ ਭਾਰਤੀਆਂ ਦੀ ਆਵਾਜ਼ ਮੋਦੀ ਸਰਕਾਰ ਦੀ ਤਾਨਾਸ਼ਾਹੀ ਦੇ ਖਿਲਾਫ ਹੈ ਅਤੇ ਕੇਜਰੀਵਾਲ ਦੇ ਸਮਰਥਨ ਵਿਚ ਤੇਜ ਹੋ ਰਹੀ ਹੈ। ਅੱਜ ਸਮੁਹਿਕ ਵਰਤ ਤੇ ਬੈਠੇ ਮਾਰਕੀਟ ਕਮੇਟੀ ਢਿਲਵਾਂ ਚੇਅਰਮੈਨ ਕੁਲਦੀਪ ਪਾਠਕ, ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਰਫ਼ੀ,ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤਵਿੰਦਰ ਰਾਮ, ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਜਗਜੀਤ ਸਿੰਘ ਬਿੱਟੂ, ਪਰਵਿੰਦਰ ਸਿੰਘ ਢੋਟ, ਕੰਵਰ ਇਕਬਾਲ ਸਿੰਘ,ਬਲਾਕ ਪ੍ਰਧਾਨ ਪਿਆਰਾ ਸਿੰਘ, ਬਲਾਕ ਪ੍ਰਧਾਨ ਅਮਰੀਕ ਸਿੰਘ,ਫੱਗਾ ਸਿੰਘ,ਸ਼ੇਖਰ ਕੁਮਾਰ, ਕਰਨ ਦਿਕਸ਼ਿਤ ਐਡਵੋਕੇਟ ਮਨਦੀਪ ਸਿੰਘ, ਜਗਜੀਵਨ ਸਿੰਘ ਭਿੰਡਰ,ਰਾਜਿੰਦਰ ਕੌਰ,ਲੀਗਲ ਵਿੰਗ ਮਨਦੀਪ ਸਿੰਘ, ਸਰਵਣ ਸਿੰਘ, ਜ਼ਿਲ੍ਹਾ ਈਵੈਂਟ ਪ੍ਰਧਾਨ ਗੌਰਵ ਕੰਡਾ, ਡਾਕਟਰ ਗੁਰਭੇਜ ਸਿੰਘ ਔਲਖ, ਹਰਜਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਅਨਮੋਲ ਕੁਮਾਰ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ,ਕਰਮਬੀਰ ਸਿੰਘ ਚੰਦੀ, ਬਲਜੀਤ ਕੌਰ,ਮੰਜੂ ਰਾਣਾ,ਗੁਰਮੁਖ ਸਿੰਘ ਕੁਲਦੀਪ ਸਿੰਘ. ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here