Saturday, October 24, 2026
Home Latest ਸ਼ਾਰਟ ਸਰਕਟ ਕਾਰਨ ਖੰਡ ਦੀ ਮਿੱਲ ਨੂੰ ਲੱਗੀ ਅੱਗ

ਸ਼ਾਰਟ ਸਰਕਟ ਕਾਰਨ ਖੰਡ ਦੀ ਮਿੱਲ ਨੂੰ ਲੱਗੀ ਅੱਗ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਭੋਗਪੁਰ ਦੀ ਸ਼ੂਗਰ ਮਿੱਲ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਖੰਡ ਦੀ ਮਿੱਲ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਾਲਾ ਧੂੰਆਂ ਤੇ ਅੱਗ ਦੀਆਂ ਲਪਟਾਂ ਦੂਰ ਤੋਂ ਹੀ ਦਿਖਾਈ ਦੇ ਰਹੀਆਂ ਸਨ।

Advertisements

ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਮਿੱਲ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਮਿੱਲ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here