ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ ਗਿਆ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਫਾਜਿਲਕਾ ਵਿਖੇ ਹੋਮਿਓਪੈਥੀ ਇੱਕ ਸਿਹਤ, ਇੱਕ ਪਰਿਵਾਰ ਥੀਮ ਹੇਠ ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ ਗਿਆ।  ਇਸ ਦੇ ਨਾਲ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਮੈਡੀਕਲ ਕੈਂਪ ਲਗਾਏ ਗਏ ਅਤੇ ਲੋਕਾ ਨੂੰ ਹੋਮੀਓਪੈਥਿਕ ਦਵਾਇਆ ਪ੍ਰਯੋਗ ਲਈ ਪ੍ਰੇਰਿਤ ਕੀਤਾ ਗਿਆ।

Advertisements

ਇਸ ਸਮੇਂ ਡਾ ਗੁਰਮੀਤ ਸਿੰਘ ਰਾਏ ਹੋਮਿਓਪੈਥਿਕ ਮੈਡੀਕਲ ਅਫ਼ਸਰ ਅਤੇ ਮੁਕੇਸ਼ ਕੁਮਾਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰਮਨ ਚਿਕਿਤਸਕ ਅਤੇ ਰਸਾਇਣ ਵਿਗਿਆਨੀ ਡਾ ਸੈਮੂਅਲ ਹੈਨੇਮੈਨ ਦੇ 10 ਅਪ੍ਰੈਲ ਨੂੰ ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦਾ ਸਨਮਾਨ ਕਰਨ ਅਤੇ ਹੋਮਿਓਪੈਥੀ ਦਵਾਈਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਹੋਮਿਓਪੈਥੀ ਦਵਾਈਆਂ ਵੀ ਬਹੁਤ ਕਾਰਗਰ ਸਿੱਧ ਹੁੰਦੀਆਂ ਹਨ ਅਤੇ ਇਸਦੇ ਮਾੜੇ ਪ੍ਰਭਾਵ ਬਹੁਤ ਘੱਟ ਹੁੰਦੇ ਹਨ। ਇਹ ਸਰੀਰ ਦੀਆਂ ਸਵੈ ਇਲਾਜ ਸ਼ਕਤੀਆਂ ਤੇ ਭਰੋਸਾ ਕਰਦੇ ਹਨ। ਇਸ ਸਮੇਂ ਡਾ ਸੈਮੂਅਲ ਹੈਨੇਮਨ ਦਾ ਜਨਮ ਦਿਨ ਮਨਾਇਆ ਗਿਆ।

ਇਸ ਦੌਰਾਨ ਸੀ ਐਚ ਸੀ ਡੱਬਵਾਲਾ ਕਲਾ ਵਿਖੇ ਲੋਕਾ ਨੂੰ ਡਾਕਟਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਹੁਣ ਦੇ ਸਮੇਂ ਵਿੱਚ ਹੋਮੀਓਪੈਥਿਕ ਪ੍ਰਣਾਲੀ ਕਾਮਯਾਬ ਸਾਬਿਤ ਹੋ ਰਹੀ ਹੈ ਜਿਸ ਨਾਲ ਇਹ ਸਸਤੀ ਅਤੇ ਆਮ ਲੋਕਾਂ ਦੀ ਪਹੁੰਚ ਵਿੱਚ ਹੈ। ਉਹਨਾਂ ਦੱਸਿਆ ਕਿ ਇਸ ਦਵਾਈ ਦਾ ਕੋਈ ਦੁਸ਼ਪਰਭਵ ਨਹੀਂ ਹੈ ਬਲਕਿ ਇਹ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਦੀ ਹੈ। ਇਸ ਸਮੇਂ  ਐੱਸ ਐਮ ਓ ਡਾਕਟਰ ਪੰਕਜ ਚੌਹਾਨ ,ਡਾ ਆਮਨਾ ਕੰਬੋਜ਼, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ  ਗੁਰਮਿੰਦਰ ਸਿੰਘ ਫਾਰਮਾਸਿਸਟ ਹਾਜ਼ਰ ਸਨ।

LEAVE A REPLY

Please enter your comment!
Please enter your name here