Tuesday, October 27, 2026
Home Latest ਮੋਟਰਸਾਈਕਲ ਟਾਹਲੀ ਨਾਲ ਟਕਰਾਉਣ ਕਾਰਨ 2 ਨੌਜ਼ਵਾਨਾਂ ਦੀ ਮੌਤ

ਮੋਟਰਸਾਈਕਲ ਟਾਹਲੀ ਨਾਲ ਟਕਰਾਉਣ ਕਾਰਨ 2 ਨੌਜ਼ਵਾਨਾਂ ਦੀ ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਚੀਮਾ ਦੇ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਭਿੰਦਰ ਸਿੰਘ ਉਮਰ 25 ਸਾਲਾ ਅਤੇ ਰਾਜਵਿੰਦਰ ਸਿੰਘ ਉਮਰ 30 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਤੇ ਰਾਜਵਿੰਦਰ ਦੋਵੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਕਮਾਲਕੇ ਗਏ ਸਨ ਤੇ ਜਦੋ ਉਹ ਦੇਰ ਰਾਤ ਵਾਪਸ ਘਰ ਪਰਤ ਰਹੇ ਸਨ ਤਾਂ ਉਹਨਾਂ ਦਾ ਮੋਟਰਸਾਈਕਲ ਟਾਹਲੀ ਨਾਲ ਟਕਰਾ ਗਿਆ ਤੇ ਦੋਵੇ ਜ਼ਖਮੀ ਹੋ ਗਏ ਤੇ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।

Advertisements

ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here