ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਰਿਲੀਜ਼ ਕੀਤਾ ਗਿਆ ਸਲਾਨਾ ਕਾਲਜ ਮੈਗਜ਼ੀਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ, ਸੰਯੁਕਤ ਸਕੱਤਰ ਤਿਲਕ ਰਾਜ ਸ਼ਰਮਾ, ਕੈਸ਼ੀਅਰ ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ  ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ  ਕਾਲਜ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ ਦੌਰਾਨ ਕਾਲਜ ਦੇ ਸਾਲਾਨਾ ਮੈਗਜ਼ੀਨ ‘ਸ਼੍ਰੀ ਪੰਚਾਨਨ’ ਨੂੰ  ਡਿਪਟੀ ਕਮਿਸ਼ਨਰ (ਆਈ.ਏ.ਐਸ.) ਕੋਮਲ ਮਿੱਤਲ ਵੱਲੋਂ ਰਿਲੀਜ਼ ਕੀਤਾ ਗਿਆ।

Advertisements

ਕਾਲਜ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਇਸ ਮੌਕੇ ਕਿਹਾ ਕਿ ਮੈਗਜ਼ੀਨ ਕਾਲਜ ਦਾ ਇਤਿਹਾਸ ਹੁੰਦਾ ਹੈ ਤੇ ਇਸ ‘ਚ ਕਾਲਜ ਦੀਆਂ ਸਮੁੱਚੀਆਂ ਸਰਗਰਮੀਆਂ ਅਤੇ ਪ੍ਰਾਪਤੀਆਂ ਨੂੰ ਖੂਬਸੂਰਤ ਢੰਗ ਨਾਲ ਸੰਭਾਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਗਜ਼ੀਨ ਛਪਣ ਨਾਲ ਜਿਥੇ ਵਿਦਿਆਰਥੀਆਂ ‘ਚ ਲਿਖਣ ਦੀ ਰੁਚੀ ਪੈਦਾ ਹੁੰਦੀ ਹੈ, ਉਥੇ ਨਾਲ ਹੀ ਪੜ੍ਹਨ ਦਾ ਰੁਝਾਨ ਵੀ ਵਧਦਾ ਹੈ।

ਉਨ੍ਹਾਂ ਮੈਗਜ਼ੀਨ ਦੇ ਸੰਪਾਦਕੀ ਬੋਰਡ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਮਿਹਨਤ ਅਤੇ ਰਚਨਾਤਮਿਕਤਾ ਦੀ ਸ਼ਲਾਘਾ ਵੀ ਕੀਤੀ।  ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ,ਐਸ.ਡੀ. ਕਾਲਜੀਏਟ ਪੰਡਿਤ ਅੰਮ੍ਰਿਤ ਅਨੰਦ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਿੰਸੀਪਲ ਡਾ. ਰਾਧਿਕਾ ਰਤਨ, ਡਾ. ਮੋਨਿਕਾ, ਪ੍ਰੋ. ਵਿਪਨ ਕੁਮਾਰ ਅਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।ਮੈਗਜ਼ੀਨ ਚੀਫ ਐਡੀਟਰ ਡਾ. ਮੋਨਿਕਾ, ਸਹਾਇਕ ਚੀਫ ਐਡੀਟਰ ਪ੍ਰੋ. ਵਿਪਨ ਕੁਮਾਰ ਅਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here