ਖਾਲਸਾ ਪੰਥ ਨੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਿੱਖ ਧਰਮ ਦਾ ਝੰਡਾ ਝੁਲਾਇਆ: ਚੇਅਰਮੈਨ ਇੰਡੀਅਨ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਗੁਰਦੁਆਰਾ ਸ਼੍ਰੀ ਕਲਗੀਧਰ ਮੁਹੱਲਾ ਮੁਹੱਬਤ ਨਗਰ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਕਪੂਰਥਲਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਹਾਜਰੀ ਭਰ ਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ।ਇਸ ਮੌਕੇ ਚੇਅਰਮੈਨ ਇੰਡੀਅਨ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਦਿਆਂ ਸੂਬੇ ਅਤੇ ਜ਼ਿਲ੍ਹੇ ਦੇ ਲੋਕ ਦੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।

Advertisements

ਇਸ ਮੌਕੇ ਤੇ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਖਾਲਸਾ ਸ਼ਬਦ ਅਰਬੀ ਭਾਸ਼ਾ ਦੇ ਸ਼ਬਦ ਖਾਲਿਸ ਤੋਂ ਬਣਿਆ ਜਿਸ ਦਾ ਅਰਥ ਹੈ ਸ਼ੁੱਧ, ਬੇਦਾਗ, ਪਾਕ ਤੇ ਬੇਐਬ।ਇਹ ਸ਼ਬਦ ਸਿੱਖ ਧਰਮ ਦੇ 10ਵੇਂ ਗੁਰੂ ਸਾਹਿਬ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਲਈ ਵਰਤਿਆ ਅਤੇ 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਸਿੱਖ ਕੌਮ ਨੂੰ ਬਹਾਦਰੀ, ਨਿਡਰਤਾ ਤੇ ਸਾਂਝੀਵਾਲਤਾ ਵਿਚ ਪਰਪੱਕ ਕਰਦੇ ਮਹਾਨ ਖਾਲਸਾ ਪੰਥ ਦੀ ਸਥਾਪਨਾ ਕੀਤੀ।ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੇ ਦੁਨੀਆਂ ਦੇ ਕੋਨੇ-ਕੋਨੇ ਵਿਚ ਸਿੱਖ ਧਰਮ ਦਾ ਝੰਡਾ ਝੁਲਾਇਆ। ਇਸ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ ਵਿਸ਼ਾਲ ਗੁਰਮਤਿ ਸਮਾਗਮ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਵਲੋਂ ਕਰਵਾਏ ਜਾਂਦੇ ਹਨ।

ਇੰਡੀਅਨ ਨੇ ਕਿਹਾ ਕਿ ਗੁਰੂ ਸਾਹਿਬ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਇਸ ਮੌਕੇ ਤੇ ਜ਼ਿਲ੍ਹਾ ਇਵੈਂਟ ਇੰਚਾਰਜ ਗੌਰਵ ਕੰਡਾ, ਬਲਾਕ ਪ੍ਰਧਾਨ ਅਨਮੋਲ ਕੁਮਾਰ, ਲਵਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here