ਈਡੀ ਤੋਂ ਬਾਅਦ ਸੀਬੀਆਈ ਨੇ BRS ਆਗੂ ਕਵਿਤਾ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਵੱਲੋਂ ਬੀਆਰਐਸ ਆਗੂ ਕਵਿਤਾ ਨੂੰ ਗ੍ਰਿਫਤਾਰ ਕਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਟੀਮ ਨੇ ਪਿੱਛਲੇ ਮਹੀਨੇ ਹੈਦਰਾਬਾਦ ਉਸਦੇ ਘਰ ਤੋਂ ਉਸਨੂੰ ਗ੍ਰਿਫਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਕਵਿਤਾ ਨੇ ਆਪਣੇ ਲੜਕੇ ਦੇ ਚੱਲ ਰਹੇ ਇਮਤਿਹਾਨਾਂ ਦਾ ਹਵਾਲਾ ਕਰਕੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਸਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਕਵਿਤਾ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਹੋਏ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 4 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਬੀਆਰਐਸ ਆਗੂ ਇਸ ਸਮੇਂ ਤਿਹਾੜ ਜੇਲ੍ਹ ਨੰਬਰ 6 ਵਿੱਚ ਨਿਆਇਕ ਹਿਰਾਸਤ ਵਿੱਚ ਹੈ।

Advertisements

ਤੁਹਾਨੂੰ ਦੱਸ ਦੇਈਏ ਕਿ ਕੇ. ਕਵਿਤਾ ਨੂੰ ਈਡੀ ਨੇ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। 26 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਨੇ ਕੇ. ਕਵਿਤਾ ਨੂੰ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਸੀਬੀਆਈ ਯਾਨੀ ਕੇਂਦਰੀ ਜਾਂਚ ਬਿਊਰੋ ਨੇ ਬੁੱਧਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬੀਆਰਐਸ ਨੇਤਾ ਕੇ. ਕਵਿਤਾ ਤੋਂ ਤਿਹਾੜ ਕੇਂਦਰੀ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਗਈ ਹੈ। 5 ਅਪ੍ਰੈਲ ਨੂੰ ਅਦਾਲਤ ਨੇ ਸੀਬੀਆਈ ਨੂੰ ਕਵਿਤਾ ਤੋਂ ਜੇਲ੍ਹ ‘ਚ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ।

ਸੀਬੀਆਈ ਨੇ ਈਡੀ ਅਤੇ ਸੀਬੀਆਈ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੂੰ ਸੂਚਿਤ ਕੀਤਾ ਸੀ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਉਸਨੇ 6 ਅਪ੍ਰੈਲ ਨੂੰ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਕਵਿਤਾ ਤੋਂ ਪੁੱਛਗਿੱਛ ਕੀਤੀ ਸੀ। ਕੇਂਦਰੀ ਜਾਂਚ ਏਜੰਸੀ ਨੇ ਇਹ ਦਲੀਲ ਕਵਿਤਾ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਨਿਤੀਸ਼ ਰਾਣਾ ਵੱਲੋਂ ਸੀਬੀਆਈ ਦੀ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਬੇਨਤੀ ਕਰਨ ਵਾਲੀ ਪਟੀਸ਼ਨ ਦੇ ਸੰਦਰਭ ਵਿੱਚ ਦਾਇਰ ਅਰਜ਼ੀ ਦੇ ਜਵਾਬ ਵਿੱਚ ਦਿੱਤੀ। ਸੀਬੀਆਈ ਨੇ ਅਦਾਲਤ ਨੂੰ ਕਿਹਾ ਕਿ ਉਹ ਕਵਿਤਾ ਤੋਂ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ, ਇਸ ਲਈ ਉਹ ਉਸ ਦੀ ਅਰਜ਼ੀ ‘ਤੇ ਕੋਈ ਜਵਾਬ ਦਾਖ਼ਲ ਨਹੀਂ ਕਰੇਗੀ।

LEAVE A REPLY

Please enter your comment!
Please enter your name here