ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਜੀਐੱਨਏ ਯੂਨੀਵਰਸਿਟੀ ਦਾ ਕੀਤਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ, ਕਾਮਰਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ  ਡਾ. ਸਚਿਨ ਕੁਮਾਰ ਦੀ ਅਗਵਾਈ ਹੇਠ, ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਬੀ.ਕਾਮ ਭਾਗ ਤੀਸਰਾ ਦੇ ਵਿਦਿਆਰਥੀਆਂ ਨੇ ਜੀ.ਐੱਨ.ਏ ਗੀਅਰਜ਼ ਅਤੇ ਜੀ.ਐੱਨ.ਏ ਯੂਨੀਵਰਸਿਟੀ ਦਾ ਦੌਰਾ ਕੀਤਾ। ਜੀ.ਐੱਨ.ਏ ਗੀਅਰਜ਼ ਵਿਖੇ, ਵਿਦਿਆਰਥੀਆਂ ਨੇ ਪਲਾਂਟ ਦਾ ਦੌਰਾ ਕੀਤਾ ਅਤੇ ਉਤਪਾਦਨ ਦੀ ਯੋਜਨਾਬੰਦੀ ਅਤੇ ਉਤਪਾਦਨ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਸਿੱਖਿਆ ਪ੍ਰਾਪਤ ਕੀਤੀ। 

Advertisements

ਇਸਦੇ ਨਾਲ ਹੀ ਵਿਦਿਆਰਥੀਆਂ ਨੇ ਉਦਯੋਗ ਦੇ ਵਿਹਾਰਕ ਪਹਿਲੂਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਜੀ.ਐੱਨ.ਏ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਕਰੀਅਰ ਕਾਊਂਸਲਿੰਗ ਸੈਸ਼ਨ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਰਿਹਾ ਅਤੇ ਉਨ੍ਹਾਂ ਕਾਮਰਸ ਵਿਭਾਗ ਦੇ ਸਮੂਹ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਦਿਨ ਦੀ ਸਫ਼ਲ ਤਕਨੀਕੀ ਅਤੇ ਵਿਦਿਅਕ ਸੰਸਥਾ ਫੇਰੀ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਸਚਿਨ ਕੁਮਾਰ, ਡਾ. ਗੁਰਚਰਨ ਸਿੰਘ, ਪ੍ਰੋ. ਹਰਜੋਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਸਾਹਿਬਾ ਜੈਨ ਹਾਜ਼ਰ ਸਨ।

LEAVE A REPLY

Please enter your comment!
Please enter your name here