ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 4 ਲੋਕਾਂ ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਬਠਿੰਡਾ ਮਾਰਗ ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ 4 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ।

Advertisements

ਜਾਣਕਾਰੀ ਮੁਤਾਬਕ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here