ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼੍ਰੋਮਣੀ ਯੂਥ ਅਕਾਲੀ ਦਲ ਜਿਲਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਹਲ਼ਕਾ ਇੰਚਾਰਜ ਐੱਚ ਐੱਸ ਵਾਲੀਆ, ਸਾਬਕਾ ਹਲ਼ਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ  ਦੀ ਅਗਵਾਈ ਹੇਠ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਨੇਤਾ ਅਤੇ ਸਾਬਕਾ ਕੈਬਨਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਅੰਮ੍ਰਿਤਸਰ ਵਿਖੇ ਵਿਸ਼ੇਸ ਮੁਲਾਕਾਤ ਕੀਤੀ। ਵਿਸ਼ੇਸ਼ ਮੁਲਾਕਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਯੂਥ ਅਕਾਲੀ ਦਲ ਕਪੂਰਥਲਾ ਦੇ ਨਵ – ਨਿਯੁਕਤ ਜ਼ਿਲਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਉਂਦਿਆਂ ਜਿਲਾ ਪ੍ਰਧਾਨ ਬਣਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Advertisements

ਕਪੂਰਥਲਾ ਤੋਂ ਵਿਸ਼ੇਸ਼ ਤੌਰ ਉਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਸਰਕਲ ਸਦਰ ਕਪੂਰਥਲਾ ਦੇ ਪ੍ਰਧਾਨ ਇੰਦਰਜੀਤ ਸਿੰਘ ਮੰਨਣ, ਬਖਸ਼ੀਸ਼ ਸਿੰਘ ਉਰਫ਼  ਰਾਣਾ ਧੰਮ, ਸੁਖਵਿੰਦਰ ਸਿੰਘ ਨਵਾਂ ਪਿੰਡ, ਜਰਨੈਲ ਸਿੰਘ ਬਾਜਵਾ, ਮੋਹਿੰਦਰ ਸਿੰਘ ਮੇਜ਼ਰਵਾਲ, ਕੌਂਸਲਰ ਅਸ਼ੋਕ ਭਗਤ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ ਧੰਜਲ, ਅਜੈ ਬੱਬਲ, ਗੁਰਪ੍ਰੀਤ ਸਿੰਘ ਚੀਮਾ, ਤਨਵੀਰ ਸਿੰਘ ਫਿਆਲੀ, ਜਗਜੀਤ ਸਿੰਘ ਸ਼ੰਮੀ, ਸੋਨੂ ਵਾਲਿਆਂ, ਪ੍ਰਭ ਵਾਲਿਆਂ, ਜਰਨੈਲ ਸਿੰਘ ਨੱਥੂਚਾਹਲ ਆਦਿ ਦੀ ਹਾਜ਼ਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਜੂਨ ਮਹੀਨੇ ਵਿੱਚ ਹੋਣ ਵਾਲੀਆਂ ਲ਼ੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ਼ ਜਿਤਾਉਣ ਲਈ ਅਕਾਲੀ ਦਲ ਦੇ ਸਾਰੇ ਆਗੂ ਅਤੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਹਤੈਸ਼ੀ ਏਜੰਡਿਆਂ ਨੂੰ ਜਨਤਾ ਵਿੱਚ ਲੈ ਕੇ ਜਾਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਿੰਗਾਂ ਨੂੰ ਵੱਧ ਤੋਂ ਵੱਧ ਮਜਬੂਤ ਕਰਨ।

ਓਹਨਾਂ ਆਖਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਸ਼ਾਨ ਨਾਲ ਜਿੱਤਾਂ ਦਰਜ ਕਰਨਗੇ। ਸ਼੍ਰੋਮਣੀ ਯੂਥ ਅਕਾਲੀ ਦਲ ਕਪੂਰਥਲਾ ਦੇ ਜਿਲਾ ਪ੍ਰਧਾਨ ਮਨਵੀਰ ਸਿੰਘ ਵਡਾਲਾ, ਹਲ਼ਕਾ ਇੰਚਾਰਜ ਐੱਚ ਐੱਸ ਵਾਲੀਆ, ਸਾਬਕਾ ਹਲ਼ਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ ਅਤੇ ਅਕਾਲੀ ਦਲ ਕਪੂਰਥਲਾ ਦੇ ਹਾਜ਼ਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ਵਾਸ ਦਵਾਇਆ ਤੇ ਉਹ ਲ਼ੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਲਈ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਅੱਡੀ ਚੋਟੀ ਦਾ ਜ਼ੋਰ ਲਗਾ ਦੇਣਗੇ।

LEAVE A REPLY

Please enter your comment!
Please enter your name here