Monday, October 26, 2026
Home Latest ਖਾਣਾ ਬਣਾਉਦੇ ਦੌਰਾਨ ਰੇਲ ਕੋਚ ਫੈਕਟਰੀ ਦੇ ਬਾਹਰ ਬਣੀਆ ਝੁੱਗੀਆਂ ਨੂੰ ਲੱਗੀ...

ਖਾਣਾ ਬਣਾਉਦੇ ਦੌਰਾਨ ਰੇਲ ਕੋਚ ਫੈਕਟਰੀ ਦੇ ਬਾਹਰ ਬਣੀਆ ਝੁੱਗੀਆਂ ਨੂੰ ਲੱਗੀ ਅੱਗ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੀ ਰੇਲ ਕੋਚ ਫੈਕਟਰੀ ਦੇ ਬਾਹਰ ਬਣਾਇਆ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਕੁ ਭਿਆਨਕ ਸੀ ਕਿ ਕਰੀਬ 400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।

Advertisements

ਅੱਗ ਲੱਗਣ ਤੋਂ ਬਾਅਦ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਝੁੱਗੀਆਂ ਵਿੱਚ ਖਾਣਾ ਬਣਾਉਂਦੇ ਸਮੇਂ ਅੱਗ ਲੱਗੀ ਹੈ।

LEAVE A REPLY

Please enter your comment!
Please enter your name here