ਵਿਸਾਖੀ ਦੇ ਮੌਕੇ ਤੇ ਨਿਸ਼ਾਨ ਸਾਹਿਬ ਚੜ੍ਹਾ ਰਹੇ 2 ਨੌਜਵਾਨਾਂ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਸ਼ੰਕਰ ਵਿੱਚ ਵਿਸਾਖੀ ਦੇ ਮੌਕੇ ਤੇ ਇਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਪਿੰਡ ਸ਼ੰਕਰ ਦੇ ਕੋਲ ਨਿਸ਼ਾਨ ਸਾਹਿਬ ਚੜ੍ਹਾ ਰਹੇ ਦੋ ਨੌਜਵਾਨਾਂ ਦੀ ਕਰੰਟ ਲਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਿਸ਼ਾਨ ਸਾਹਿਬ ਲਗਾਉਂਦੇ ਹੋਏ ਲੋਹੇ ਦਾ ਪੋਲ ਅਚਾਨਕ ਕੋਲੋਂ ਗੁਜਰਦੀ ਬਿਜਲੀ ਦੀ ਤਾਰ ਨਾਲ ਟਕਰਾ ਗਿਆ। ਜਿਸ ਕਾਰਨ ਦੋਵੇਂ ਝੁਲਸ ਗਏ। ਸਥਾਨਕ ਲੋਕਾਂ ਨੇ ਦੋਵਾਂ ਨੂੰ ਜਲਦੀ ਹੀ ਹਸਪਤਾਲ ਪਹੁੰਚਾਇਆ, ਜਿੱਥੇ ਕਿ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here