ਮਟੌਰ ਥਾਣੇ ਵਿੱਚ ਤਾਇਨਾਤ ਐਸਐਚਓ ਤੇ ਜਾਨਲੇਵਾ ਹਮਲਾ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੇ ਮਟੌਰ ਥਾਣੇ ਵਿੱਚ ਤਾਇਨਾਤ ਐਸਐਚਓ ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਗੱਬਰ ਸਿੰਘ ਨੂੰ ਪਹਿਲਾਂ ਵੀ ਕਈ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਉਹਨਾਂ ਨੂੰ ਬੁਲੇਟਪਰੂਫ ਸਕਾਰਪੀਓ ਦਿੱਤੀ ਗਈ ਸੀ।

Advertisements

ਜਾਣਕਾਰੀ ਮੁਤਾਬਕ ਅਨੁਸਾਰ ਇਹ ਹਮਲਾ ਤੜਕੇ ਕਰੀਬ 2 ਵਜੇ ਹੋਇਆ। ਉਸ ਸਮੇਂ ਉਹ ਕਿਤੇ ਜਾ ਰਹੇ ਸਨ। ਉਹਨਾਂ ਦੀ ਗੱਡੀ ਦਾ ਸ਼ੀਸ਼ਾ ਟੁੱਟਣ ਦੀ ਖ਼ਬਰ ਹੈ, ਪਰ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here