ਕਾਰ ਬੇਕਾਬੂ ਹੋਣ ਕਾਰਨ 4 ਨੌਜ਼ਵਾਨਾਂ ਦੀ ਹੋਈ ਮੌਤ

ਮਲੇਰਕੋਟਲਾ (ਦ ਸਟੈਲਰ ਨਿਊਜ਼)। ਮਲੇਰਕੋਟਲਾ ਦੇ ਪਿੰਡ ਰਾਣਵਾਂ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ 4 ਨੌਜ਼ਵਾਨ ਕਾਰ ਵਿੱਚ ਸਵਾਰ ਹੋ ਕੇ ਮਲੇਰਕੋਟਲਾ ਤੋ ਵਾਪਸ ਪਰਤ ਰਹੇ ਸਨ ਤੇ ਉਹਨਾਂ ਦੀ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ 4 ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਹਾਦਸੇ ਵਿੱਚ ਮਾਰੇ ਗਏ ਨੌਜ਼ਵਾਨਾਂ ਦੀ ਕੋਈ ਪਹਿਚਾਣ ਨਹੀਂ ਹੋ ਸਕੀ ਹੈ।ਮ੍ਰਿਤਕ ਨੌਜ਼ਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here