ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਜਾਰੀ ਕੀਤੀ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ। ਜਾਰੀ ਕੀਤੀ ਸੂਚੀ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।

Advertisements

LEAVE A REPLY

Please enter your comment!
Please enter your name here