ਗੁਰੂ ਸਾਹਿਬ ਨੇ ਖਾਲਸੇ ਦੀ ਸਾਜਨਾ ਕਰਕੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖਤਮ: ਅਵੀ ਰਾਜਪੂਤ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਗੁਰੂਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਮੁਹੱਲਾ ਮਹਿਤਾਬਗੜ ਵਲੋਂ ਖਾਲਸੇ ਦੇ ਜਨਮ ਦਿਹਾੜੇ ਦੇ ਮੌਕੇ ਤੇ ਕਰਵਾਏ ਗਏ ਦੂਸਰੇ ਮਹਾਨ ਗੁਰਮੀਤ ਸਮਾਗਮ ਅਤੇ ਅੰਮ੍ਰਿਤ ਸੰਚਾਰ ਮੌਕੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਸ਼ਿਰਕਤ ਕਰਕੇ ਸ਼੍ਰੀ ਗੁਰੂ ਗ੍ਰੰਥ ਜੀ ਦੇ ਅੱਗੇ ਨਤਮਸਤਕ ਹੋਕੇ ਹਲਕੇ ਦੇ ਲੋਕਾਂ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਰੇਸ਼ਮ ਸਿੰਘ, ਕਰਨ ਸ਼ੇਰਗਿੱਲ, ਕਰਨਵੀਰ ਸਿੰਘ ਵੱਲੋ ਅਵੀ ਰਾਜਪੂਤ ਨੂੰ ਸਿਰੋਪਾਉ ਪਾਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਖਾਲਸਾ ਸਾਜਨਾ ਦਿਵਸ ਤੇ ਦੇ ਪਵਿੱਤਰ ਦਿਹਾੜੇ ਦੀਆਂ ਵਧਾਇਆ ਦਿੰਦੇ ਹੋਏ ਕਿਹਾ ਕਿ 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ।

Advertisements

ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ ਕਿ ਕੋਈ ਅਜਿਹਾ ਸਿੱਖ ਹੈ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ।ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ ਅਤੇ ਆਪ ਜੀ ਨੇ ਸਭ ਤੋਂ ਪਹਿਲਾਂ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਸਾਜਿਆ। ਅਵੀ ਰਾਜਪੂਤ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ।

ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ਸਿੰਘ ਅਤੇ ਔਰਤਾਂ ਦੇ ਨਾਂਅ ਪਿੱਛੇ ਕੌਰ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ , ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।ਇਸ ਮੌਕੇ ਤੇ ਬੌਬੀ, ਗੋਲ੍ਹ, ਸੰਜੀਵ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here