ਐਸਐਸਪੀ ਸੁਰਿੰਦਰ ਲਾਂਬਾ ਦੀ ਨਿਗਰਾਨੀ ਹੇਠ 11 ਇੰਟਰਸਟੇਟ ਨਾਕਿਆਂ ਤੇ ਕੀਤੀ ਚੈਕਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਜੀ ਵਲੋਂ ਜਾਰੀ ਹੁਕਮ ਦੀ ਪਾਲਣਾ ਹਿੱਤ ਜਿਲ੍ਹਾ ਹੁਸ਼ਿਆਰਪੁਰ ਵਿੱਚ ਮਿਤੀ 14/04/2024 ਨੂੰ ਸੁਭਾ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ Operation SEAL-6 ਚਲਾਇਆ ਗਿਆ। ਇਸ Operation SEAL-6 ਤਹਿਤ ਸੁਰੇਂਦਰ ਲਾਂਬਾ ਆਈ.ਪੀ.ਐਸ, ਐਸ.ਐਸ.ਪੀ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਸਰਬਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ/ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਨਵਨੀਤ ਕੌਰ ਪੀ.ਪੀ.ਐਸ, ਕਪਤਾਨ ਪੁਲਿਸ/ ਉਪਰੇਸ਼ਨ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ 09 ਡੀ.ਐਸ.ਪੀ ਸਾਹਿਬਾਨਾਂ, 11 ਮੁੱਖ ਅਫਸਰ ਥਾਣਾ ਅਤੇ 06 ਚੌਕੀ ਇੰਚਾਰਜਾਂ ਨੇ ਜਿਲ੍ਹਾ ਹੁਸਿਆਰਪੁਰ ਦੇ ਥਾਣਾ/ਚੌਂਕੀਆਂ ਦੀ ਫੋਰਸ ਅਤੇ ਜਿਲ੍ਹਾ ਊੁਨਾ, ਜਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲ ਕੇ ਸਾਂਝੇ ਤੌਰ ਤੇ Operation SEAL-6 ਤਹਿਤ ਜਿਲ੍ਹਾ ਹੁਸ਼ਿਆਰਪੁਰ ਨਾਲ ਲੱਗਦੀ ਹਿਮਾਚਲ ਪ੍ਰਦੇਸ਼ ਦੀ ਅੰਤਰਰਾਜੀ ਸਰੱਹਦ ਤੋਂ ਗੈਰ ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਸ਼ਰਾਬ ਦੀ ਤਸਕਰੀ, ਅਸਲਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਦਬਿਸ਼ ਬਣਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਵਾਲੇ ਕੁੱਲ 11 ਰਸਤਿਆਂ, ਜੋ ਹਿਮਾਚਲ ਪ੍ਰਦੇਸ਼ ਨਾਲ ਲੱੱਗਦੇ ਹਨ, ਪਰ ਸਟਰੋਂਗ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਹੀਕਲਾਂ/ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

Advertisements

11 ਇੰਟਰਸਟੇਟ ਨਾਕਿਆਂ ਪਰ ਕੀਤੀ ਗਈ ਚੈਕਿੰਗ ਦੌਰਾਨ ਤਕਰੀਬਨ 1584 ਵਹੀਕਲਾਂ ਨੂੰ ਚੈੱਕ ਕੀਤਾ ਗਿਆ, ਜਿਹਨਾਂ ਵਿੱਚੋਂ 61 ਵਹੀਕਲਾਂ ਦੇ ਚਲਾਨ ਕੀਤੇ ਗਏ ਅਤੇ 06 ਵਹੀਕਲਾਂ ਨੂੰ ਇੰਪਾਊਂਡ ਕੀਤਾ ਗਿਆ। ਇਸ ਦੌਰਾਨ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ, ਹੁਸ਼ਿਆਰਪੁਰ ਜੀ ਦੇ ਦਫਤਰ ਵਲੋਂ ਜਾਰੀ ਹੁਕਮ ਨੰਬਰ 816-916/ਐਲ.ਪੀ.ਏ ਮਿਤੀ 16/03/2024 ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਮੁਕੱਦਮਾ ਨੰਬਰ 62 ਮਿਤੀ 14/04/2024 ਅ/ਧ 188 ਭ:ਦ ਥਾਣਾ ਗੜਸ਼ੰਕਰ ਵਿਖੇ ਦਰਜ ਰਜਿਸਟਰ ਕਰਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਕਾਰ ਨੰਬਰ ਐਚਪੀ-12ਡੀ-0180 ਵਿੱਚੋਂ ਇੱਕ ਲੋਹੇ ਦਾ ਦਾਤਰ ਅਤੇ ਇੱਕ ਬੇਸਬਾਲ ਬੈਟ ਬ੍ਰਾਮਦ ਕੀਤਾ ਗਿਆ।

LEAVE A REPLY

Please enter your comment!
Please enter your name here