ਕਾਰ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਠੱਠੀ ਭਾਈ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਡਿਊਟੀ ਤੇ ਜਾ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਕਾਰ ਦਰੱਖਤ ਨਾਲ ਟਕਰਾ ਗਈ, ਤੇ ਉਸਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਹਿਚਾਣ 30 ਸਾਲਾਂ ਬੂਟਾ ਸਿੰਘ ਵਾਸੀ ਪਿੰਡ ਠੱਠੀ ਭਾਈ ਵਜੋਂ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਬੂਟਾ ਸਿੰਘ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ 5 ਕੁ ਵਜੇ ਆਪਣੀ ਵਰਨਾ ਕਾਰ ਵਿੱਚ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ। ਬੂਟਾ ਸਿੰਘ ਦੀ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ ਅਤੇ ਮੁਲਾਜ਼ਮ ਦੀ ਮੌਕੇ ਤੇ ਹੀ ਮੌਤ ਹੋ ਗਈ।

LEAVE A REPLY

Please enter your comment!
Please enter your name here