ਵਿਹਿਪ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਵਿਰੋਧ ‘ਚ ਵਿਹਿਪ ਤੇ ਬਜਰੰਗ ਦਲ ਨੇ ਕੀਤਾ ਪ੍ਰਦਰਸ਼ਨ, ਰਾਜਪਾਲ ਦੇ ਨਾ ਕੀਤਾ ਮੰਗ ਪੱਤਰ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ।  13 ਅਪ੍ਰੈਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨੰਗਲ ਸ਼ਹਿਰ ਦੇ ਰੋਪੜ ਜ਼ਿਲ੍ਹੇ ਵਿਖੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਪ੍ਰਭਾਕਰ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਸੋਮਵਾਰ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਲੜੀ ਤਹਿਤ ਵਿਰਾਸਤੀ ਸ਼ਹਿਰ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰਾਂ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਉਪ ਪ੍ਰਧਾਨ ਮੁਨੀਸ਼ ਬਜਰੰਗੀ ਦੀ ਅਗਵਾਈ ਹੇਠ ਮਸਜਿਦ ਚੌਕ ਵਿਖੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਵਿਵਸਥਾ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂਆਂ ਨੇ ਡੀਐਸਪੀ ਹਰਪ੍ਰੀਤ ਸਿੰਘ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲ੍ਹਾ ਸਰਪ੍ਰਸਤ ਰਾਜੂ ਸੂਦ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਨਿੰਦਾ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।

Advertisements

ਨਰੇਸ਼ ਪੰਡਿਤ ਨੇ ਕਿਹਾ ਕਿ ਇਸ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਾ ਬਹੁਤ ਜ਼ਰੂਰੀ ਹੈ। ਵਿਹਿਪ ਇਹ ਵੀ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਸਮੇਂ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਕਤਲੇਆਮ ਪਿੱਛੇ ਸਾਰੇ ਮਾਸਟਰ ਮਾਈਂਡਾਂ ਨੂੰ ਬੇਨਕਾਬ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਇਹ ਕੇਸ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਕਈ ਹਿੰਦੂ ਆਗੂਆਂ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਵਿਸ਼ੇਸ਼ ਤੌਰ ਤੇ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾ ਚੁੱਕਾ ਹੈ, ਜਦਕਿ ਹਰੇਕ ਨਾਗਰਿਕ ਨੂੰ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਖ ਫਰਜ਼ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਵਿਕਾਸ ਪ੍ਰਭਾਕਰ 35 ਸਾਲਾਂ ਦਾ ਨੌਜਵਾਨ ਸੀ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਵਿਹਿਪ ਮੰਗ ਕਰਦੀ ਹੈ  ਕਿ ਪਰਿਵਾਰ ਨੂੰ ਘੱਟੋ-ਘੱਟ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਇਸ ਔਖੇ ਸਮੇਂ ਵਿੱਚ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।

ਉਨ੍ਹਾਂ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਹੋਣ ਦੇ ਨਾਤੇ, ਵਿਕਾਸ ਪ੍ਰਭਾਕਰ ਹਿੰਦੂਆਂ ਅਤੇ ਰਾਸ਼ਟਰ ਦੀ ਭਲਾਈ ਨੂੰ ਸਮਰਪਿਤ ਸਨ। ਵਿਕਾਸ ਪ੍ਰਭਾਕਰ ਦੇ ਬੇਰਹਿਮੀ ਨਾਲ ਹੋਏ ਕਤਲ ਨੇ ਹਿੰਦੂਆਂ ਅਤੇ ਆਮ ਆਦਮੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਪਰੋਕਤ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕੀਤਾ ਜਾਵੇ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਇੰਚਾਰਜ ਚੰਦਰ ਮੋਹਨ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੂਬਾ ਸਰਕਾਰ ਦੇ ਕਾਬੂ ਤੋਂ ਬਾਹਰ ਹੋ ਚੁੱਕੀ ਹੈ। ਵਿਕਾਸ ਪ੍ਰਭਾਕਰ ਦੀ ਹੱਤਿਆ ਇੱਕ ਸਾਜ਼ਿਸ਼ ਦੇ ਤਹਿਤ ਕੀਤੀ ਗਈ ਹੈ ਤਾਂ ਜੋ ਹਿੰਦੂਆਂ ਅਤੇ ਸਿੱਖਾਂ ਦੇ ਰਿਸ਼ਤਿਆਂ ਵਿੱਚ ਤਣਾਅ ਪੈਦਾ ਕੀਤਾ ਜਾ ਸਕੇ। ਪਰ ਸੂਬੇ ਦੇ ਲੋਕ ਅਜਿਹੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।

ਉਨ੍ਹਾਂ ਕਿਹਾ ਕਿ ਮ੍ਰਿਤਕ ਵਿਕਾਸ ਦੀਆਂ ਦੋ ਬੇਟੀਆਂ ਹਨ ਅਤੇ ਉਨ੍ਹਾਂਦੀ ਪਹਾੜ ਵਰਗੀ ਜਿੰਦਗੀ ਚੰਗੀ ਤਰਾਂ ਕੱਟ ਸਕੇ। ਇਸਦੇ ਲਈ ਸਰਕਾਰ ਨੂੰ ਇਕ ਕਰੋੜ ਦੀ ਰਾਸ਼ੀ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਚ ਗੋਲੀਬਾਰੀ ਦੀਆਂ ਵਿੱਚ ਹਿੰਦੂ ਆਗੂਆਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਅੱਤਵਾਦ ਦਾ ਸੰਕੇਤ ਹਨ।ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਮੁੱਢਲੇ ਪੜਾਅ ਤੇ ਹੀ ਅੱਤਵਾਦ ਨੂੰ ਸਖ਼ਤੀ ਨਾਲ ਕੁਚਲਣ ਦੀ ਰਣਨੀਤੀ ਨਾ ਬਣਾਈ ਤਾਂ ਸੂਬੇ ਦੀ ਸ਼ਾਂਤੀ ਇਕ ਵਾਰ ਫਿਰ ਲੀਹੋਂ ਲੱਥ ਜਾਵੇਗੀ। ਉਨ੍ਹਾਂ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਣੀ ਮੈਂਬਰ ਉਮੇਸ਼ ਸ਼ਾਰਦਾ, ਸੂਬਾ ਕਾਰਜਕਾਰਣੀ ਮੈਂਬਰ ਸ਼ਾਮ ਸੁੰਦਰ ਅਗਰਵਾਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਮੰਡਲ ਪ੍ਰਧਾਨ ਰਾਕੇਸ਼ ਗੁਪਤਾ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਰਵਿੰਦਰ ਸ਼ਰਮਾ, ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ, ਵਿਸ਼ਾਲ, ਸੰਦੀਪ ਅਗਰਵਾਲ, ਸੀਨੀਅਰ ਸਿਟੀਜ਼ਨ ਕਲੱਬ ਕਪੂਰਥਲਾ ਦੇ ਪ੍ਰਧਾਨ ਜਗਦੀਸ਼ ਮਹਿੰਗਾ, ਚੇਅਰਮੈਨ ਪ੍ਰਦੀਪ ਮਨਿਹਾਸ, ਵਿਹਿਪ ਦੇ ਜ਼ਿਲ੍ਹਾ ਸਰਪ੍ਰਸਤ ਰਾਜੂ ਸੂਦ, ਵਿਸ਼ਵ ਹਿੰਦੂ ਪ੍ਰੀਸ਼ਦ ਜ਼ਿਲ੍ਹਾ ਸਹਿ ਸਰਪ੍ਰਸਤ, ਨਰਾਇਣ ਦਾਸ, ਜ਼ਿਲ੍ਹਾ ਸਹਿ ਸਰਪ੍ਰਸਤ ਮੰਗਤ ਰਾਮ ਭੋਲਾ, ਜ਼ਿਲ੍ਹਾ ਸਹਿ ਸਰਪ੍ਰਸਤ ਪਵਨ ਸ਼ਰਮਾ, ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਮੰਤਰੀ ਓਮ ਪ੍ਰਕਾਸ਼ ਕਟਾਰੀਆ, ਜ਼ਿਲ੍ਹਾ ਸਹਿ-ਮੰਤਰੀ ਅਸ਼ੋਕ ਸ਼ਰਮਾ ਸ਼ੇਖੂਪੁਰ, ਜ਼ਿਲ੍ਹਾ ਸਹਿ-ਮੰਤਰੀ ਸੰਜੇ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਗਰੋਵਰ, ਬਜਰੰਗ ਦਲ ਦੇ ਜ਼ਿਲ੍ਹਾ ਇੰਚਾਰਜ ਰਾਜ ਕੁਮਾਰ ਅਰੋੜਾ, ਬਜਰੰਗ ਦਲ ਆਗੂ ਚੰਦਰ ਮੋਹਨ ਭੋਲਾ, ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਸ਼ੇਖੂਪੁਰ, ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ, ਜ਼ਿਲ੍ਹਾ ਉਪ ਪ੍ਰਧਾਨ ਮੁਨੀਸ਼ ਬਜਰੰਗੀ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਸ਼ਹਿਰੀ ਉਪ ਪ੍ਰਧਾਨ ਯੁਵਰਾਜ, ਵਿਦਿਆਰਥੀ ਪ੍ਰਮੁੱਖ ਕਵੀ ਬਜਾਜ, ਰਾਕੇਸ਼ ਕੁਮਾਰ, ਗੋਵਿੰਦ ਰਾਮ, ਸੋਨੂੰ ਅਗਰਵਾਲ, ਹਰਦੀਪ ਬਾਵਾ ਪੰਡਿਤ, ਸਵਾਮੀ ਰਘੁਨਾਥ, ਅਸ਼ਵਨੀ ਕੁਮਾਰ, ਵਿਜੈ ਯਾਦਵ, ਲਾਲ ਬਾਬੂ, ਰਾਜੀਵ ਟੰਡਨ, ਸ਼ੁਭਮ ਮਹਾਜਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here