ਵਿਜੇ ਸਾਂਪਲਾ ਨੇ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਤੇ ਦਿੱਤਾ ਜ਼ੋਰ 

ਫਗਵਾੜਾ (ਦ ਸਟੈਲਰ ਨਿਊਜ਼), ਗੌਰਵ ਮਾੜੀਆ। ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਵਰਕਰਾਂ ਨੇ ਸੰਵਿਧਾਨ ਨਿਰਮਾਤਾ ਡਾ:ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਨ ਮਨਾਇਆ।ਯੂਥ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਿਧਾਰਥ ਰਾਜ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵਿਸ਼ੇਸ਼ ਤੋਰ ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬਾਬਾ ਸਾਹਿਬ ਜੀ ਦੀ ਮੂਰਤੀ ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ। ਬਾਬਾ ਸਾਹਿਬ ਜੀ ਦੇ ਜੀਵਨਤੇ ਚਾਨਣਾ ਪਾਉਂਦੀਆਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਭਾਜਪਾ ਵਰਕਰਾਂ ਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਸਿੱਖਿਆ ਲੈਣ ਤੇ ਜ਼ੋਰ ਦਿੱਤਾ।ਨਾਲ ਹੀ ਬਾਬਾ ਸਾਹਿਬ ਦੇ ਦੱਸੇ ਗਏ ਮਾਰਗ ਤੇ ਚੱਲਣ ਦੀ ਗੱਲ ਕਹਿ। ਇਸ ਮੌਕੇ ਤੇ ਵਿਜੈ ਸਾਂਪਲਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣੇ ਜੀਵਨ ਚ ਤੰਗੀਆਂ-ਤੁਰਸ਼ੀਆਂ ਝੱਲਣ ਤੋਂ ਬਾਅਦ ਵੀ ਗਰੀਬਾਂ, ਸ਼ੋਸ਼ਿਤਾਂ ਅਤੇ ਵੰਚਿਤਾਂ ਦੇ ਹੱਕਾਂ ਲਈ ਲੜਦੇ ਹੋਏ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦਾ ਕੰਮ ਬਾਬਾ ਸਾਹਿਬ ਅੰਬੇਡਕਰ ਨੇ ਕੀਤਾ ਹੈ। ਬੜੇ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਬਾਬਾ ਸਾਹਿਬ ਨੂੰ ਸੰਸਦ ਵਿੱਚ ਜਾਣ ਤੋਂ ਰੋਕਿਆ ਸੀ, ਅੱਜ ਉਹੀ ਲੋਕ ਬਾਬਾ ਸਾਹਿਬ ਦੇ ਨਾਂ ਤੇ ਵੋਟਾਂ ਮੰਗਣ ਦਾ ਕੰਮ ਕਰ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਸੰਵਿਧਾਨ ਬਣਾਉਣ ਦੇ ਨਾਲ ਹੀ ਸਮਾਜਿਕ ਬਰਾਬਤਾ ਦੇ ਲਈ ਬਾਬਾ ਸਾਹਿਬ ਅੰਬੇਡਕਰ ਦੇ ਵਿਲੱਖਣ ਯੋਗਦਾਨ ਲਈ ਅਸੀਂ ਸਾਰੇ ਲੋਕ ਹਮੇਸ਼ਾ-ਹਮੇਸ਼ਾ ਯਾਦ ਰੱਖਾਂਗੇ। ਇਸ ਮੌਕੇ ਯੂਥ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਿਧਾਰਥ ਰਾਜ ਨੇ ਕਿਹਾ ਕਿ ਡਾ:ਅੰਬੇਡਕਰ ਜੀ ਨੇ ਸੰਵਿਧਾਨ ਦੇ ਕੇ ਪੂਰੇ ਦੇਸ਼ ਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਪੂਰੇ ਦੇਸ਼ ਨੂੰ  ਜੋੜਨ ਦਾ ਕੰਮ ਕੀਤਾ। ਭਾਜਪਾ ਉਨ੍ਹਾਂਦੇ ਵਿਚਾਰਾਂ  ਤੇ ਕੰਮ ਕਰਦਿਆਂ ਗਰੀਬਾਂ ਦੀ ਭਲਾਈ ਲਈ ਕੰਮ ਕਰਦੀ ਹੈ। ਜਦੋ ਤੋਂ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਜ਼ਮੀਨ ਤੇ ਉਤਾਰਨ ਅਤੇ ਗਰੀਬਾਂ ਨੂੰ ਉੱਚਾ ਚੁੱਕਣ ਦਾ ਕੰਮ ਕੀਤਾ ਗਿਆ ਹੈ। ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਗ੍ਰਹਿਣ ਕਰੀਏ ਅਤੇ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕਰੀਏ। ਇਸ ਮੌਕੇ ਤੇ ਆਸ਼ੂ ਸਾਂਪਲਾ, ਸੰਨੀ ਬੱਤਰਾ, ਰਵੀ ਕੁਮਾਰ ਮੰਤਰੀ, ਵਿਸ਼ਾਲ ਰਾਏ ਰਾਯ, ਰਜਨੀਸ਼ ਥਾਪਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here