ਨਸ਼ੇ ਦੀ ਓਵਰਡੋਜ਼ ਕਾਰਨ ਨੌਜ਼ਵਾਨ ਦੀ ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਨੌਜ਼ਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਦੇ ਕੰਢੇ ਪਿੰਡ ਤਲਵੰਡੀ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ ਤੇ ਨੌਜ਼ਵਾਨ ਉੱਥੋ ਨਸ਼ਾ ਖਰੀਦ ਕੇ ਸਤਲੁਜ ਦਰਿਆ ਤੇ ਸ਼ਰੇਆਮ ਨਸ਼ਾ ਕਰਦੇ ਹਨ। ਲੋਕਾਂ ਨੇ ਲਾਸ਼ ਨੂੰ ਦੇਖ ਕੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਜਾਂਚ ਦੌਰਾਨ ਨੌਜ਼ਵਾਨ ਦੇ ਕੋਲੋ ਇੱਕ ਨਸ਼ੇ ਦੀ ਸਰਿੰਜ ਬਰਾਮਦ ਹੋਈ ਹੈ, ਜਿਸ ਕਾਰਨ ਪੁਲਿਸ ਨੇ ਅੰਦਾਜ਼ਾ ਲਗਾਇਆ ਕਿ ਇਸਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।ਮ੍ਰਿਤਕ ਦੀ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ।

LEAVE A REPLY

Please enter your comment!
Please enter your name here